8 ਸਾਲਾਂ ਤੋਂ ਪਾਕਿਸਤਾਨ ਦੀ ਜੇਲ੍ਹ ‘ਚ ਬੰਦ 2 ਭਾਰਤੀਆਂ ਦੀ ਹੋਈ ਵਤਨ ਵਾਪਸੀ, ਗਲਤੀ ਨਾਲ ਕੀਤੀ ਸੀ ਸਰਹੱਦ ਪਾਰ

TeamGlobalPunjab
1 Min Read

ਅੰਮ੍ਰਿਤਸਰ: ਗੈਰਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਨ ਕਰਕੇ ਅੱਠ ਸਾਲਾਂ ਤੋਂ ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਦੋ ਭਾਰਤੀ ਨਾਗਰਿਕਾਂ ਦੀ ਵਤਨ ਵਾਪਸੀ ਹੋਈ ਹੈ। ਇਕ ਸਰਕਾਰੀ ਅਧਿਕਾਰੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ 2013 ਵਿੱਚ, ਭਾਰਤੀ ਨਾਗਰਿਕ ਸ਼ਰਮਾ ਰਾਜਪੂਤ ਅਤੇ ਰਾਮ ਬਹਾਦਰ ਕਸ਼ਮੀਰ ਤੋਂ ਕੰਟਰੋਲ ਰੇਖਾ ‘ਤੇ ਪਾਕਿਸਤਾਨ ਦੇ ਖੇਤਰ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨੂੰ ਪਾਕਿਸਤਾਨ ਰੇਂਜਰਾਂ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਬਾਅਦ ਵਿੱਚ ਪਤਾ ਲੱਗਿਆ ਕਿ ਉਹ ਮਾਨਸਿਕ ਤੌਰ ‘ਤੇ ਬੀਮਾਰ ਸਨ। ਅਧਿਕਾਰੀ ਨੇ ਕਿਹਾ ਕਿ ਉਹ ਸਪੱਸ਼ਟ ਤੌਰ ‘ਤੇ ਗਲਤੀ ਨਾਲ ਸਰਹੱਦ ਪਾਰ ਕਰ ਗਏ ਸਨ।

ਅਧਿਕਾਰੀ ਨੇ ਦੱਸਿਆ, ਉਨ੍ਹਾਂ ਦੀਆਂ ਤਸਵੀਰਾਂ ਅਤੇ ਹੋਰ ਪ੍ਰਮਾਣ ਪੱਤਰ ਭਾਰਤ ਨਾਲ ਸਾਂਝੇ ਕੀਤੇ ਗਏ ਸਨ ਅਤੇ ਅੰਤ ਵਿੱਚ ਭਾਰਤ ਵੱਲੋਂ ਉਨ੍ਹਾਂ ਨੂੰ ਆਪਣੇ ਨਾਗਰਿਕ ਮੰਨਣ ਤੋਂ ਬਾਅਦ, ਰੇਂਜਰਾਂ ਨੇ ਉਨ੍ਹਾਂ ਨੂੰ ਸੋਮਵਾਰ ਨੂੰ ਬੀਐਸਐਫ ਦੇ ਹਵਾਲੇ ਕਰ ਦਿੱਤਾ।”

ਜ਼ਿਕਰਯੋਗ ਹੈ ਕਿ ਇੱਕ ਸਾਲ ਪਹਿਲਾਂ ਕਥਿਤ ਜਾਸੂਸੀ ਅਤੇ ਗੈਰਕਾਨੂੰਨੀ ਸਰਹੱਦ ਪਾਰ ਕਰਨ ਦੇ ਦੋਸ਼ਾਂ ਤਹਿਤ ਪਾਕਿਸਤਾਨੀ ਅਧਿਕਾਰੀਆਂ ਦੁਆਰਾ ਗ੍ਰਿਫ਼ਤਾਰ ਕੀਤੇ ਗਏ 19 ਭਾਰਤੀ ਨਾਗਰਿਕਾਂ ਦੇ ਮਾਮਲੇ ਅਜੇ ਵੀ ਸੰਘੀ ਸਮੀਖਿਆ ਬੋਰਡ ਕੋਲ ਵਿਚਾਰ ਅਧੀਨ ਹਨ।

Share this Article
Leave a comment