ਅੰਮ੍ਰਿਤਸਰ/ਲਾਹੌਰ: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਭਾਰਤ ਤੋਂ ਗਏ ਜਥੇ ਦੇ ਇਕ ਮੈਂਬਰ ਪ੍ਰੀਤਮ ਸਿੰਘ ਦੀ ਅਚਾਨਕ ਮੌਤ ਹੋ ਜਾਣ ਉਪਰੰਤ ਸ਼ਰਧਾਲੂ ਦੀ ਮ੍ਰਿਤਕ ਦੇਹ ਅੱਜ ਸਵੇਰੇ ਲਾਹੌਰ ਪਾਕਿਸਤਾਨ ਵਾਹਗਾ ਸਰਹੱਦ ਰਸਤੇ ਵਤਨ ਭਾਰਤ ਪੁੱਜ ਗਈ ਹੈ। ਜਿੱਥੇ ਅਟਾਰੀ ਸਰਹੱਦ ਵਿਖੇ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਲੈਣ ਵਾਸਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਭਾਰਤੀ ਸਰਹੱਦ ਅਟਾਰੀ ਵਿਖੇ ਪੁੱਜੇ ਹੋਏ ਸਨ।
ਜਾਣਕਾਰੀ ਮੁਤਾਬਕ ਭਾਰਤੀ ਸ਼ਰਧਾਲੂ ਦੀ ਉਮਰ ਕਰੀਬ 60 ਸਾਲ ਦੀ ਸੀ ਅਤੇ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿੰਡ ਕਿਹੜਾ ਨੈਸੀ ਦੇ ਵਸਨੀਕ ਸਨ। ਉਨ੍ਹਾਂ ਨਾਲ ਗੁਰਧਾਮ ਯਾਤਰਾ ’ਤੇ ਪਾਕਿਸਤਾਨ ਆਏ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਸਰਪੰਚ ਮੇਵਾ ਸਿੰਘ ਵਾਸੀ ਸਲਪਾਨੀ ਕਲਾਂ ਨੇ ਦੱਸਿਆ ਕਿ ਕਿ ਜਿਉਂ ਹੀ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਤੋਂ ਜੱਥਾ ਦਰਸ਼ਨ ਕਰਕੇ ਸ਼ਾਮ 6 ਵਜੇ ਦੇ ਕਰੀਬ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਪੁੱਜਾ ਤਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਹ ਅਕਾਲ ਚਲਾਣਾ ਕਰ ਗਏ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਨੂੰ ਕੱਲ੍ਹ ਸਵੇਰੇ ਭਾਰਤ ਭੇਜਣ ਲਈ ਓਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਾਕਿਸਤਾਨ ਔਕਾਫ ਬੋਰਡ ਵਲੋਂ ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰਦਿਆਂ ਅੱਜ ਸਵੇਰੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਤੋਂ ਮ੍ਰਿਤਕ ਦੇਹ ਨੂੰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟਿਕਵਾ ਕੇ ਉਨ੍ਹਾਂ ਦੇ ਵਤਨ ਭਾਰਤ ਭੇਜਣ ਲਈ ਰਵਾਨਾ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।