ਪਾਕਿਸਤਾਨ ‘ਚ ਭਾਰੀ ਮੀਂਹ ਅਤੇ ਤੂਫਾਨ ਨੇ ਮਚਾਈ ਤਬਾਹੀ! ਕਈ ਲੋਕਾਂ ਦੀ ਮੌਤ

Global Team
3 Min Read

ਕਰਾਚੀ: ਪਾਕਿਸਤਾਨ ਵਿੱਚ ਰਾਤ ਨੂੰ ਅਚਾਨਕ ਮੌਸਮ ਬਦਲਣ ਕਾਰਨ ਭਾਰੀ ਤਬਾਹੀ ਦੇਖਣ ਨੂੰ ਮਿਲੀ। ਕਈ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੇ ਚਲਦਿਆਂ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਰਾਤ ਨੂੰ ਆਏ ਇਸ ਕਹਿਰ ਨੇ ਕਈ ਜ਼ਿੰਦਗੀਆਂ ਖੋਹ ਲਈਆਂ, ਜਦਕਿ ਵੱਡੀ ਗਿਣਤੀ ਵਿੱਚ ਲੋਕ ਨਾਜ਼ੁਕ ਹਾਲਾਤਾਂ ਨਾਲ ਜੂਝ ਰਹੇ ਹਨ।

ਮਿਲੀ ਜਾਣਕਾਰੀ ਅਨੁਸਾਰ ਕਰਾਚੀ ਵਿੱਚ ਮੌਸਮ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲਿਆ, ਜਿੱਥੇ ਹਾਲਾਤ ਬੇਹੱਦ ਗੰਭੀਰ ਬਣੇ ਹੋਏ ਹਨ। ਬੁੱਧਵਾਰ ਰਾਤ ਨੂੰ ਆਏ ਭਿਆਨਕ ਮੀਂਹ – ਤੂਫ਼ਾਨ ਨੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ। ਰਿਪੋਰਟਾਂ ਮੁਤਾਬਕ, ਇਸ ਤਬਾਹੀ ਵਿੱਚ ਹੁਣ ਤੱਕ ਕਰੀਬ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤੇਜ਼ ਮੀਂਹ ਕਾਰਨ ਸ਼ਹਿਰ ਦੇ ਕਈ ਹਿੱਸੇ ਜਲ-ਥਲ ਹੋ ਗਏ ਅਤੇ ਮੁੱਖ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ, ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਵੀ ਠੱਪ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਲਾਸ਼ਾਂ ਨੂੰ ਪਛਾਣ ਲਈ ਸਿਵਲ ਹਸਪਤਾਲ ਅਤੇ ਜਿਨਾਹ ਹਸਪਤਾਲ ਲਿਜਾਇਆ ਗਿਆ ਹੈ। ਬਚਾਅ ਕਾਰਜ ਵਿੱਚ ਸ਼ਾਮਲ ਇੱਕ ਸਮਾਜਿਕ ਸੰਗਠਨ ਈਧੀ ਫਾਊਂਡੇਸ਼ਨ ਨੇ ਕਿਹਾ ਕਿ ਪਛਾਣ ਤੋਂ ਬਾਅਦ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਿਆ ਜਾ ਰਿਹਾ ਹੈ। ਜਿਨ੍ਹਾਂ ਦੀ ਪਛਾਣ ਨਹੀਂ ਹੋ ਸਕੀ, ਉਨ੍ਹਾਂ ਨੂੰ ਮੁਰਦਾਘਰ ਵਿੱਚ ਲਿਜਾਇਆ ਜਾਵੇਗਾ।

ਭਾਰੀ ਮੀਂਹ ਕਾਰਨ ਪੂਰੇ ਸ਼ਹਿਰ ਵਿੱਚ ਹੜ੍ਹਾਂ ਵਰਗੇ ਹਾਲਾਤ ਬਣ ਗਏ ਅਤੇ ਟ੍ਰੈਫਿਕ ਜਾਮ ਹੋ ਗਿਆ। ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਵੀ ਠੱਪ ਹੋ ਗਈ ਅਤੇ ਤੇਜ਼ ਹਵਾਵਾਂ ਕਾਰਨ ਦਰੱਖਤ ਡਿੱਗ ਗਏ ਹਨ, ਜਿਸ ਨਾਲ ਮੁੱਖ ਸੜਕਾਂ ਬੰਦ ਹੋ ਗਈਆਂ ਹਨ। ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਅਤੇ ਬੰਦ ਸੜਕਾਂ ਨੂੰ ਸਾਫ਼ ਕਰਨ ਲਈ ਬਚਾਅ ਕਾਰਜ ਇਸ ਸਮੇਂ ਜਾਰੀ ਹਨ। ਐਮਰਜੈਂਸੀ ਸਟਾਫ ਜ਼ਖਮੀਆਂ ਦੀ ਮਦਦ ਕਰ ਰਿਹਾ ਹੈ ਅਤੇ ਲਾਸ਼ਾਂ ਦੀ ਢੋਆ-ਢੁਆਈ ਦਾ ਕੰਮ ਸੰਭਾਲ ਰਿਹਾ ਹੈ। ਰਾਹਤ ਕਾਰਜਾਂ ਵਿੱਚ ਸਹਾਇਤਾ ਲਈ ਹਸਪਤਾਲਾਂ ਦੇ ਬਾਹਰ ਐਂਬੂਲੈਂਸਾਂ ਤਾਇਨਾਤ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment