ਪਾਕਿਸਤਾਨ ਵਿੱਚ ਭੂਚਾਲ ਦੇ ਤੇਜ਼ ਝਟਕੇ, 20 ਲੋਕਾਂ ਦੀ ਮੌਤ, ਕਈ ਜ਼ਖਮੀ

TeamGlobalPunjab
1 Min Read

ਇਸਲਾਮਾਬਾਦ : ਅੱਜ ਸਵੇਰੇ ਪਾਕਿਸਤਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ।ਇਸ ਦੌਰਾਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ , ਜਦੋਂ ਕਿ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋਏ ਹਨ। ਪਾਕਿਸਤਾਨ ਦੇ ਹਰਨੇਈ ਇਲਾਕੇ ਵਿੱਚ ਭੂਚਾਲ ਦੀ ਤੀਬਰਤਾ 5.7 ਦੱਸੀ ਗਈ ਹੈ।

ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਦੇ ਅਨੁਸਾਰ, ਭੂਚਾਲ ਦੇ ਝਟਕੇ ਪਾਕਿਸਤਾਨ ਦੇ ਹਰਨਾਈ ਦੇ 14 ਕਿਲੋਮੀਟਰ NNE ਵਿੱਚ ਅੱਜ ਸਵੇਰੇ ਲਗਪਗ 3:30 ਵਜੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਵੀ ਹਲਕੇ ਝਟਕੇ ਲਗਾਤਾਰ ਮਹਿਸੂਸ ਕੀਤੇ ਜਾ ਰਹੇ ਹਨ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ।

- Advertisement -

ਭੂਚਾਲ ਕਾਰਨ ਭਾਰੀ ਨੁਕਸਾਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।  ਰਿਕਟਰ ਸਕੇਲ ‘ਤੇ 6 ਦੇ ਆਲੇ ਦੁਆਲੇ ਭੂਚਾਲ ਦੀ ਤੀਬਰਤਾ ਬਹੁਤ ਜ਼ਿਆਦਾ ਮੰਨੀ ਜਾਂਦੀ ਹੈ। ਇਸ ਤੋਂ ਇਲਾਵਾ ਭੂਚਾਲ ਨਾਲ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

Share this Article
Leave a comment