ਇਮਰਾਨ ਖਾਨ ਨੇ ਦੱਸਿਆ ਆਪਣੀ ਜਾਨ ਨੂੰ ਖ਼ਤਰਾ, ਕਿਹਾ ‘ਮੈਂ ਡਰਿਆ ਨਹੀਂ, ਪਾਕਿਸਤਾਨ ਲਈ ਜਾਰੀ ਰੱਖਾਂਗਾ ਜੰਗ’

TeamGlobalPunjab
2 Min Read

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ ਅਤੇ ਸੁਰੱਖਿਆ ਏਜੰਸੀਆਂ ਨੂੰ ਇਸ ਦੀ ਸਾਜਿਸ਼ ਰਚੇ ਜਾਣ ਦੀ ਜਾਣਕਾਰੀ ਮਿਲੀ ਹੈ। ਇਮਰਾਨ ਖਾਨ ਸਰਕਾਰ ਵਿੱਚ ਸੂਚਨਾ ਅਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਇਸ ਸਬੰਧੀ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਨੂੰ ਅਜਿਹੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਇਮਰਾਨ ਖਾਨ ਦੀ ਸਕਿਓਰਿਟੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

ਉੱਥੇ ਹੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਉਹ ਡਰੇ ਨਹੀਂ ਹਨ ਅਤੇ ਉਹ ਆਜ਼ਾਦ ਪਾਕਿਸਤਾਨ ਲਈ ਆਪਣੀ ਜੰਗ ਜਾਰੀ ਰੱਖਣਗੇ। ਅਵਿਸ਼ਵਾਸ ਮਤੇ ‘ਤੇ ਵੋਟਿੰਗ ਤੋਂ ਪਹਿਲਾਂ, ਖਾਨ ਨੇ ਇੱਕ ਚੈਨਲ ਨਾਲ ਗੱਲਬਾਤ ‘ਚ ਕਿਹਾ ਕਿ ਫੌਜ ਨੇ ਉਨ੍ਹਾਂ ਨੂੰ ਤਿੰਨ ਵਿਕਲਪ ਦਿੱਤੇ ਹਨ – ਬੇਭਰੋਸਗੀ ਮਤੇ ‘ਤੇ ਵੋਟ ਦਾ ਸਾਹਮਣਾ ਕਰਨ ਲਈ, ਜਾਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਜਲਦੀ ਚੋਣ ਕਰਵਾਓ। ਇਮਰਾਨ ਖਾਨ ਮੰਤਰੀ ਨੇ ਕਿਹਾ, ‘ਮੈਂ ਕਿਹਾ ਸੀ ਕਿ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣਾ ਸਭ ਤੋਂ ਵਧੀਆ ਹੈ। ਉਨ੍ਹਾਂ ਕਿਹਾ ਮੈਂ ਅਸਤੀਫਾ ਦੇਣ ਬਾਰੇ ਕਦੇ ਸੋਚ ਵੀ ਨਹੀਂ ਸਕਦਾ ਅਤੇ ਅਵਿਸ਼ਵਾਸ ਪ੍ਰਸਤਾਵ ਲਈ, ਮੈਨੂੰ ਯਕੀਨ ਹੈ ਕਿ ਮੈਂ ਆਖਰੀ ਸਮੇਂ ਤੱਕ ਲੜਾਂਗਾ।”

ਇਮਰਾਨ ਖਾਨ ਨੇ ਕਿਹਾ ਕਿ ਨਾਂ ਸਿਰਫ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਵਿਰੋਧੀਆਂ ਵਲੋਂ ਵੀ ਮੇਰੇ ਚਰਿੱਤਰ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਸਿਰਫ਼ ਮੈਨੂੰ ਹੀ ਨਹੀਂ, ਮੇਰੀ ਪਤਨੀ ਨੂੰ ਵੀ ਜਾਨ ਦਾ ਖਤਰਾ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਆਗੂ ਫੈਜ਼ਲ ਵਾਵਡਾ ਨੇ ਵੀ ਦਾਅਵਾ ਕੀਤਾ ਸੀ ਕਿ ਇਮਰਾਨ ਖਾਨ ਨੂੰ ਦੇਸ਼ ਵੇਚਣ ਤੋਂ ਇਨਕਾਰ ਕਰਨ ‘ਤੇ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਵਾਵਡਾ ਨੇ ਕਿਹਾ ਸੀ ਕਿ ਖਾਨ ਦੀ ਜਾਨ ਨੂੰ ਖਤਰਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment