ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਉਹ ਇਕਾਂਤਵਾਸ ਵਿਚ ਚਲੇ ਗਏ ਹਨ।
ਰਾਸ਼ਟਰੀ ਸਿਹਤ ਸੇਵਾਵਾਂ ਤੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਿਯੋਗੀ ਨੇ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਚੀਨੀ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ।
PM Imran Khan has tested positive for Covid-19 and is self isolating at home
— Faisal Sultan (@fslsltn) March 20, 2021
ਇਮਰਾਨ ਖ਼ਾਨ ਹਾਲੇ ਆਪਣੇ ਘਰ ਹੀ ਹਨ ਤੇ ਡਾਕਟਰ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖ ਰਹੇ ਹਨ। ਪਾਕਿਸਤਾਨ ਵਿੱਚ ਕੋਰੋਨਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਇਸ ਨੂੰ ਦੇਖਦਿਆਂ ਪ੍ਰਧਾਨਮੰਤਰੀ ਨੇ ਕੁਝ ਦਿਨ ਪਹਿਲਾਂ ਹੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਸੀ, ਜਿਸ ਤੋਂ ਬਾਅਦ ਵੀ ਉਹ ਕੋਰੋਨਾ ਦੀ ਲਪੇਟ ਵਿਚ ਆ ਗਏ।