ਚੀਨੀ ਵੈਕਸੀਨ ਲਗਵਾਉਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਆਏ ਕੋਰੋਨਾ ਪਾਜ਼ਿਟਿਵ

TeamGlobalPunjab
1 Min Read

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਉਹ ਇਕਾਂਤਵਾਸ ਵਿਚ ਚਲੇ ਗਏ ਹਨ।

ਰਾਸ਼ਟਰੀ ਸਿਹਤ ਸੇਵਾਵਾਂ ਤੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਿਯੋਗੀ ਨੇ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਚੀਨੀ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ।

ਇਮਰਾਨ ਖ਼ਾਨ ਹਾਲੇ ਆਪਣੇ ਘਰ ਹੀ ਹਨ ਤੇ ਡਾਕਟਰ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖ ਰਹੇ ਹਨ। ਪਾਕਿਸਤਾਨ ਵਿੱਚ ਕੋਰੋਨਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਇਸ ਨੂੰ ਦੇਖਦਿਆਂ ਪ੍ਰਧਾਨਮੰਤਰੀ ਨੇ ਕੁਝ ਦਿਨ ਪਹਿਲਾਂ ਹੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਸੀ, ਜਿਸ ਤੋਂ ਬਾਅਦ ਵੀ ਉਹ ਕੋਰੋਨਾ ਦੀ ਲਪੇਟ ਵਿਚ ਆ ਗਏ।

Share this Article
Leave a comment