ਨਿਊਜ਼ ਡੈਸਕ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਗੱਲ ਦੀ ਪੁਸ਼ਟੀ ਪਾਕਿਸਤਾਨ ਦੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਟਵਿੱਟਰ ਰਾਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪਿਛਲੇ ਦੋ ਦਿਨਾਂ ਤੋਂ ਬਿਮਾਰ ਮਹਿਸੂਸ ਕਰ ਰਹੇ ਸਨ। ਡਾਕਟਰਾਂ ਦੀ ਸਲਾਹ ‘ਤੇ ਉਨ੍ਹਾਂ ਦੀ ਕੋਰੋਨਾ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ‘ਚ ਇਨਫੈਕਸ਼ਨ ਦੀ ਪੁਸ਼ਟੀ ਹੋਈ। ਉਨ੍ਹਾਂ ਨੇ ਲੋਕਾਂ ਨੂੰ ਪ੍ਰਧਾਨ ਮੰਤਰੀ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ।
وزیراعظم شہباز شریف کورونا پازیٹو ہوگئے ہیں۔ دو روز سے طبیعت ناساز تھی۔ ڈاکٹر کے مشورے سے آج کرونا ٹیسٹ کروایا گیا عوام اور کارکنان سے وزیراعظم کی جلد صحت یابی کی دعا کی اپیل ہے۔
— Marriyum Aurangzeb (@Marriyum_A) November 15, 2022
ਦੱਸ ਦੇਈਏ ਕਿ ਇਹ ਤੀਜੀ ਵਾਰ ਹੈ ਜਦੋਂ ਸ਼ਾਹਬਾਜ਼ ਸ਼ਰੀਫ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ ਇਸ ਸਾਲ ਜਨਵਰੀ ਅਤੇ ਜੂਨ 2020 ਵਿੱਚ ਵੀ ਉਹ ਕੋਰੋਨਾ ਸੰਕਰਮਿਤ ਹੋਇਆ ਸਨ। ਸ਼ਰੀਫ ਹਾਲ ਹੀ ‘ਚ ਲੰਡਨ ਤੋਂ ਪਰਤੇ ਸਨ, ਜਿੱਥੇ ਉਹ ਆਪਣੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਮਿਲਣ ਗਏ ਸਨ।ਮੰਨਿਆ ਜਾ ਰਿਹਾ ਹੈ ਕਿ ਨਵਾਜ਼ ਅਗਲੇ ਮਹੀਨੇ ਦਸੰਬਰ ‘ਚ ਪਾਕਿਸਤਾਨ ਪਰਤ ਸਕਦੇ ਹਨ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਆਉਣ ਵਾਲੀਆਂ ਆਮ ਚੋਣਾਂ ਵਿੱਚ ਆਪਣੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੀ ਅਗਵਾਈ ਵੀ ਕਰਨਗੇ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.