ਜੇਕਰ ਭਾਰਤ ਕੋਲ ਕੋਈ ਰੋਡਮੈਪ ਹੈ ਤਾਂ ਅਸੀਂ ਕਸ਼ਮੀਰ ਮੁੱਦੇ ‘ਤੇ ਗੱਲਬਾਤ ਲਈ ਹਾਂ ਤਿਆਰ: ਇਮਰਾਨ ਖਾਨ

TeamGlobalPunjab
1 Min Read

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਇੱਕ ਵਾਰ ਫਿਰ ਕਸ਼ਮੀਰ ਨੂੰ ਲੈ ਕੇ ਭਾਰਤ ਨਾਲ ਗੱਲਬਾਤ ਕਰਨ ਨੂੰ ਤਿਆਰ ਨਜ਼ਰ ਆ ਰਹੇ ਹਨ। ਇਮਰਾਨ ਖਾਨ ਨੇ ਕਿਹਾ ਹੈ ਕਿ ਜੇਕਰ ਭਾਰਤ ਕੋਲ ਕਸ਼ਮੀਰ ਨੂੰ ਲੈ ਕੇ ਕੋਈ ਰੋਡਮੈਪ ਹੈ ਤਾਂ ਅਸੀਂ ਗੱਲਬਾਤ ਕਰਨ ਨੂੰ ਤਿਆਰ ਹਾਂ। ਇਸ ਦੇ ਨਾਲ ਹੀ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਅਸੀਂ ਕਸ਼ਮੀਰ ਦੇ ਮੁੱਦੇ ‘ਤੇ ਉਦੋਂ ਇਕੱਠੇ ਬੈਠ ਸਕਦੇ ਹਾਂ ਜਦੋਂ ਕਸ਼ਮੀਰ ਵਿੱਚ ਫਿਰ ਤੋਂ ਪਹਿਲਾਂ ਵਰਗੇ ਹਾਲਾਤ ਬਹਾਲ ਕੀਤੇ ਜਾਣ।

ਕਸ਼ਮੀਰ ਵਿੱਚ ਜਦੋਂ ਤੋਂ ਆਰਟੀਕਲ 370 ਹਟਾਇਆ ਗਿਆ ਹੈ, ਉਦੋਂ ਤੋਂ ਹੀ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਦੀਆਂ ਰਾਤਾਂ ਦੀ ਨੀਂਦ ਉੱਡੀ ਹੋਈ ਹੈ। ਇਹੀ ਕਾਰਨ ਹੈ ਕਿ ਉਹ ਸਮੇਂ-ਸਮੇਂ ‘ਤੇ ਕਸ਼ਮੀਰ ਦਾ ਰਾਗ ਅਲਾਪਦੇ ਰਹਿੰਦੇ ਹਨ। ਇਸ ਵਾਰ ਵੀ ਉਨ੍ਹਾਂ ਨੇ ਭਾਰਤ ਦੇ ਸਾਹਮਣੇ ਗੱਲਬਾਤ ਦੀ ਪੇਸ਼ਕਸ਼ ਕਰ ਦਿੱਤੀ ਹੈ।

ਰਿਪੋਰਟਾਂ ਮੁਤਾਬਕ ਇਮਰਾਨ ਖਾਨ ਨੇ ਕਿਹਾ ਜੇਕਰ ਕਸ਼ਮੀਰ ਨੂੰ ਲੈ ਕੇ ਭਾਰਤ ਦੇ ਕੋਲ ਕਿਸੇ ਵੀ ਤਰ੍ਹਾਂ ਦਾ ਕੋਈ ਰੋਡਮੈਪ ਹੈ ਤਾਂ ਅਸੀਂ ਗੱਲਬਾਤ ਕਰਨ ਨੂੰ ਤਿਆਰ ਹਾਂ। ਹਾਲਾਂਕਿ ਪਾਕਿਸਤਾਨੀ ਪ੍ਰਧਾਨਮੰਤਰੀ ਦੇ ਇਸ ਬਿਆਨ ਤੋਂ ਬਾਅਦ ਹਾਲੇ ਤੱਕ ਭਾਰਤ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

Share this Article
Leave a comment