ਚੰਡੀਗੜ੍ਹ: ਪਾਕਿਸਤਾਨ ਨੇ ਬੀਐਸਐਫ ਜਵਾਨ ਪੂਰਨਮ ਕੁਮਾਰ ਸਾਹੂ ਨੂੰ ਰਿਹਾਅ ਕਰ ਦਿੱਤਾ ਹੈ। ਜਵਾਨ 23 ਅਪ੍ਰੈਲ ਨੂੰ ਗਲਤੀ ਨਾਲ ਫਿਰੋਜ਼ਪੁਰ ਸਰਹੱਦ ਪਾਰ ਕਰਕੇ ਪਾਕਿਸਤਾਨ ਵਿੱਚ ਦਾਖਲ ਹੋ ਗਿਆ ਸੀ। ਜਿਸ ਤੋਂ ਬਾਅਦ ਉਸਨੂੰ ਪਾਕਿਸਤਾਨੀ ਰੇਂਜਰਾਂ ਨੇ ਫੜ ਲਿਆ, ਜਿਨ੍ਹਾਂ ਨੇ ਉਸਨੂੰ ਅੱਜ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਇਹ ਜਾਣਕਾਰੀ ਬੀਐਸਐਫ ਤੋਂ ਮਿਲੀ ਹੈ।
ਸਾਹੂ 23 ਅਪ੍ਰੈਲ ਨੂੰ ਗਲਤੀ ਨਾਲ ਫ਼ਿਰੋਜ਼ਪੁਰ ਸਰਹੱਦ ਪਾਰ ਕਰ ਕੇ ਪਾਕਿਸਤਾਨ ਚਲਾ ਗਿਆ ਸੀ। ਉਦੋਂ ਤੋਂ ਇਹ ਪਾਕਿਸਤਾਨੀ ਰੇਂਜਰਾਂ ਦੇ ਕਬਜ਼ੇ ਵਿੱਚ ਸੀ। ਡੀਜੀਐਮਓ ਪੱਧਰ ਦੀ ਗੱਲਬਾਤ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਵੇਲੇ ਉਹ ਬੀਐਸਐਫ਼ ਅਧਿਕਾਰੀਆਂ ਕੋਲ ਮੈਡੀਕਲ ਚੈੱਕਅਪ ਲਈ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਫਿਰ ਉਨ੍ਹਾਂ ਨੂੰ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।