ਪਾਕਿਸਤਾਨ ਦੀ ਮਸਜਿਦ ‘ਚ ਰਮਜ਼ਾਨ ਤੋਂ ਪਹਿਲਾਂ ਆਤਮਘਾਤੀ ਹਮਲਾ, ਕਈ ਮੌਤਾਂ

Global Team
2 Min Read

ਨਿਊਜ਼ ਡੈਸਕ: ਪਾਕਿਸਤਾਨ ਦੇ ਜਾਮੀਆ ਹੱਕਾਨਿਆ ਮਸਜਿਦ ‘ਚ ਬੰਬ ਧਮਾਕਾ ਹੋਇਆ, ਜਿਸ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। 28 ਫਰਵਰੀ ਨੂੰ ਰਮਜ਼ਾਨ ਦੇ ਪਵਿੱਤਰ ਮਹੀਨੇ ਤੋਂ ਪਹਿਲਾਂ, ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਤਾਲਿਬਾਨ ਸਮਰਥਕ ਮਸਜਿਦ ਵਿੱਚ ਇੱਕ ਧਮਾਕਾ ਹੋਇਆ।

ਸਮਾਚਾਰ ਏਜੰਸੀ ਐਸੋਸੀਏਟਿਡ ਪ੍ਰੈੱਸ ਦੀ ਰਿਪੋਰਟ ਮੁਤਾਬਕ ਜ਼ਿਲ੍ਹਾ ਪੁਲਿਸ ਮੁਖੀ ਅਬਦੁਲ ਰਸ਼ੀਦ ਨੇ ਦੱਸਿਆ ਕਿ ਇਹ ਧਮਾਕਾ ਖ਼ੈਬਰ ਪਖਤੂਨਖਵਾ ਸੂਬੇ ਦੇ ਅਕੋਰਾ ਖੱਟਕ ਜ਼ਿਲ੍ਹੇ ਵਿਚ ਹੋਇਆ। ਉਨ੍ਹਾਂ ਦੱਸਿਆ ਕਿ ਅਧਿਕਾਰੀ ਇਸ ਦੀ ਜਾਂਚ ਕਰ ਰਹੇ ਹਨ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਹੁਣ ਤੱਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਹ ਧਮਾਕਾ ਮਦਰੱਸੇ ਦੇ ਮੁੱਖ ਹਾਲ ‘ਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਇਆ। ਡਾਨ ਦੀ ਰਿਪੋਰਟ ਮੁਤਾਬਕ ਅਧਿਕਾਰੀਆਂ ਨੇ ਇਸ ਖੇਤਰ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।

ਜਾਮੀਆ ਹੱਕਾਨੀਆ ਸੈਮੀਨਰੀ ਦੇ ਅੰਦਰਲੇ ਕੰਪਲੈਕਸ, ਜਿੱਥੇ ਧਮਾਕਾ ਹੋਇਆ ਸੀ, ਲਗਭਗ 4,000 ਵਿਦਿਆਰਥੀ ਰਹਿੰਦੇ ਹਨ, ਜਿਨ੍ਹਾਂ ਨੂੰ ਮੁਫਤ ਭੋਜਨ ਅਤੇ ਸਿੱਖਿਆ ਦਿੱਤੀ ਜਾਂਦੀ ਹੈ। ਪਾਕਿਸਤਾਨੀ ਸਮਾ ਟੀਵੀ ਦੀ ਰਿਪੋਰਟ ਮੁਤਾਬਕ ਕੇਪੀ ਦੇ ਆਈਜੀ ਜ਼ੁਲਫਿਕਾਰ ਹਮੀਦ ਨੇ ਕਿਹਾ ਕਿ ਮੁੱਢਲੀ ਜਾਂਚ ਮੁਤਾਬਕ ਇਹ ਆਤਮਘਾਤੀ ਧਮਾਕਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਮੌਲਾਨਾ ਹਾਮਿਦੁਲ ਹੱਕ ਹੱਕਾਨੀ ਦਾ ਨਿਸ਼ਾਨਾ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment