ਪਾਕਿਸਤਾਨ ਸੁਪਰੀਮ ਕੋਰਟ ਨੂੰ ਮਿਲੀ ਪਹਿਲੀ ਮਹਿਲਾ ਜੱਜ, ਆਇਸ਼ਾ ਮਲਿਕ ਨੇ ਅਹੁਦੇ ਦੀ ਚੁੱਕੀ ਸਹੁੰ

TeamGlobalPunjab
1 Min Read

ਇਸਲਾਮਾਬਾਦ: ਪਾਕਿਸਤਾਨ ਦੀ ਸੁਪਰੀਮ ਕੋਰਟ ‘ਚ ਪਹਿਲੀ ਮਹਿਲਾ ਜੱਜ ਨੂੰ  ਨਿਯੁਕਤ ਕੀਤਾ ਗਿਆ ਹੈ। ਜਸਟਿਸ ਆਇਸ਼ਾ ਮਲਿਕ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ।

ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ, ”ਉਹ ਜਸਟਿਸ ਆਇਸ਼ਾ ਮਲਿਕ ਨੂੰ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣਨ ‘ਤੇ ਵਧਾਈ ਦਿੰਦੇ ਹਨ। ਉਨ੍ਹਾਂ ਨੂੰ ਸ਼ੁਭਕਾਮਨਾਵਾਂ।” ਇਸ ਤੋਂ ਪਹਿਲਾਂ ਜਸਟਿਸ ਆਇਸ਼ਾ ਮਲਿਕ ਲਾਹੌਰ ਹਾਈ ਕੋਰਟ ‘ਚ ਜਸਟਿਸ ਸੀ। ਅਜਿਹੇ ‘ਚ ਪਾਕਿਸਤਾਨ ਦੇ ਇਤਿਹਾਸ ‘ਚ ਇਹ ਅਹਿਮ ਪਲ ਹੈ। ਇਸ ਸਬੰਧੀ ਕਾਨੂੰਨ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ। ਨੋਟੀਫਿਕੇਸ਼ਨ ਮੁਤਾਬਿਕ ਰਾਸ਼ਟਰਪਤੀ ਆਰਿਫ ਅਲਵੀ ਨੇ ਜਸਟਿਸ ਮਲਿਕ ਦੇ ਅਹੁਦੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਅਹੁਦੇ ਦੀ ਸਹੁੰ ਚੁੱਕਣ ਦੇ ਨਾਲ ਹੀ ਉਨ੍ਹਾਂ ਦੀ ਨਿਯੁਕਤੀ ਪ੍ਰਭਾਵੀ ਹੋ ਜਾਵੇਗੀ।

Share this Article
Leave a comment