ਭਾਰਤ ਅਤੇ ਪਾਕਿਸਤਾਨ ਵਿਚਕਾਰ ਪੂਰੀ ਤਰ੍ਹਾਂ ਜੰਗਬੰਦੀ ਦਾ ਐਲਾਨ ਕੀਤਾ ਗਿਆ ਸੀ ਪਰ ਜੰਗਬੰਦੀ ਦੇ ਐਲਾਨ ਤੋਂ ਬਾਅਦ, ਪਾਕਿਸਤਾਨ ਨੇ ਇੱਕ ਵਾਰ ਫਿਰ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਬਾਰਾਮੂਲਾ ਅਤੇ ਚੰਬ ਵਿੱਚ ਭਾਰੀ ਗੋਲੀਬਾਰੀ ਹੋਈ ਹੈ। ਭਾਰਤੀ ਸੈਨਿਕ ਪਾਕਿਸਤਾਨ ਦੀ ਇਸ ਹਰਕਤ ਦਾ ਢੁਕਵਾਂ ਜਵਾਬ ਦੇ ਰਹੇ ਹਨ।
ਇਸ ਦੇ ਨਾਲ ਹੀ ਕੁਝ ਇਲਾਕਿਆਂ ਵਿੱਚ ਡਰੋਨ ਵੀ ਉੱਡਦੇ ਦੇਖੇ ਗਏ, ਜਿਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਲੈਕਆਊਟ ਹਟਾ ਦਿੱਤਾ ਗਿਆ ਸੀ ਪਰ ਹੁਣ ਇੱਕ ਵਾਰ ਫਿਰ ਬਲੈਕਆਊਟ ਦੇ ਆਦੇਸ਼ ਦਿੱਤੇ ਗਏ ਹਨ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਫਿਰ ਹੋਇਆ ਬਲੈਕਆਊਟ
ਬਰਨਾਲਾ, ਬਠਿੰਡਾ, ਸੰਗਰੂਰ, ਬਟਾਲਾ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਪਠਾਨਕੋਟ ਅਤੇ ਲੁਧਿਆਣਾ ਵਿੱਚ ਬਿਜਲੀ ਬੰਦ ਕਰਨ ਦੇ ਹੁਕਮ ਸਬੰਧਤ ਜ਼ਿਲ੍ਹਿਆਂ ਦੇ ਡੀਸੀਜ਼ ਵੱਲੋਂ ਦਿੱਤੇ ਗਏ ਹਨ। ਪਠਾਨਕੋਟ ਦੇ ਸਰਹੱਦੀ ਇਲਾਕਿਆਂ ਵਿੱਚ ਇੱਕ ਵਾਰ ਫਿਰ ਡਰੋਨ ਦੀ ਆਵਾਜਾਈ ਹੋਈ ਹੈ, ਜਿਸ ਕਾਰਨ ਪੂਰੇ ਪਠਾਨਕੋਟ ਵਿੱਚ ਬਲੈਕਆਊਟ ਹੈ। ਤੁਹਾਨੂੰ ਦੱਸ ਦੇਈਏ ਕਿ ਜੰਗਬੰਦੀ ਤੋਂ ਬਾਅਦ ਵੀ ਭਾਰਤੀ ਫੌਜ ਅਲਰਟ ‘ਤੇ ਸੀ।