ਗੁਆਂਢੀ ਮੁਲਕ ਤੋਂ ਪੰਜਾਬੀਆਂ ਲਈ ਇੱਕ ਹੋਰ ਵੱਡਾ ਤੋਹਫਾ, ਵਧਾਇਆ ਦੇਸ਼ਾਂ ਵਿਦੇਸ਼ਾਂ ‘ਚ ਮਾਣ

TeamGlobalPunjab
3 Min Read

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਹਰ ਫਿਰਕੇ ਦੇ ਲੋਕਾਂ ਵਿੱਚ ਬਹੁਤ ਖੁਸ਼ੀ ਪਾਈ ਜਾ ਰਹੀ ਹੈ। ਬਾਣੀ ਨਾਲ ਜੁੜ੍ਹਿਆ ਹਰ ਪ੍ਰਾਣੀ ਉਸ ਸੁਲੱਖਣੀ ਘੜੀ ਦਾ ਇੰਤਜ਼ਾਰ ਕਰ ਰਿਹਾ ਹੈ। ਹਰ ਪਾਸੇ ਵਿਲੱਖਣ ਉਪਰਾਲਾ ਦੇਖਣ ਨੂੰ ਮਿਲ ਰਿਹਾ ਹੈ। ਦੋਵਾਂ ਪੰਜਾਬਾਂ ਦੀਆਂ ਸਰਕਾਰਾਂ ਕਰਤਾਰਪੁਰ ਨੂੰ ਜਾਣ ਵਾਲੀ ਸੜਕ ਨੂੰ ਸਜਾਉਣ ਅਤੇ ਸੰਵਾਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀਆਂ। ਪਾਕਿਸਤਾਨ ਵਾਲੇ ਪਾਸਿਓਂ ਮਾਂ ਬੋਲੀ ਪੰਜਾਬੀ ਦਾ ਵੀ ਮਾਣ ਵਧਾਇਆ ਜਾ ਰਿਹਾ ਹੈ।

ਭਾਰਤ ਅਤੇ ਪਾਕਿਸਤਾਨ ਸਰਕਾਰਾਂ ਵੱਲੋਂ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਰਹੀਆਂ ਹਨ। ਦੋਵੇਂ ਪਾਸਿਓਂ ਕੰਮਾਂ ਨੂੰ ਆਖਰੀ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਕੋਰੀਡੋਰ ਦੀ ਚੈੱਕ ਪੋਸਟ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ ਉੱਚ ਅਧਿਕਾਰੀ ਇੱਥੇ ਪਲ ਪਲ ਦੀ ਖ਼ਬਰ ਰੱਖ ਰਹੇ ਹਨ।

ਕੰਡਿਆਲੀ ਤਾਰ ਨੇੜੇ ਹੀ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਲਈ ਸਵਾਗਤੀ ਗੇਟ ਤਿਆਰ ਕੀਤਾ ਗਿਆ ਹੈ। ਇਸ ਉੱਪਰ ਪੰਜਾਬੀ ਵਿੱਚ ਸਭ ਤੋਂ ਉੱਪਰ ‘ਪਾਕਿਸਤਾਨ ਆਉਣ ਵਾਲੀ ਸੰਗਤ ਨੂੰ ਜੀ ਆਇਆਂ ਨੂੰ ਆਖਦੇ ਹਾਂ’ ਲਿਖਿਆ ਗਿਆ ਜਿਹੜਾ ਸ਼ਲਾਘਾਯੋਗ ਕਾਰਜ ਹੈ। ਪਾਕਿਸਤਾਨ ਵੱਲੋਂ ਤਿਆਰ ਕੀਤੀ ਇੰਟਰਗ੍ਰੇਟਿਡ ਚੈੱਕ ਪੋਸਟ ਉੱਪਰ ਕੌਮੀ ਝੰਡਾ ਲਹਿਰਾਇਆ ਗਿਆ। ਪੰਜਾਬੀ ਵਿੱਚ ਲਿਖੇ ਸਵਾਗਤੀ ਗੇਟ ਨੂੰ ਲੈ ਕੇ ਪੰਜਾਬ ਦੇ ਸਾਹਿਤਕਾਰਾਂ ਤੇ ਬੁੱਧੀਜੀਵੀਆਂ ਤੇ ਸਾਹਿਤਕਾਰਾਂ ਨੇ ਪਾਕਿਸਤਾਨ ਸਰਕਾਰ ਵੱਲੋਂ ਪੰਜਾਬੀ ਮਾਂ ਬੋਲੀ ਦਾ ਸਤਿਕਾਰ ਕਰਨ ਦੀ ਸ਼ਲਾਘਾ ਕੀਤੀ ਹੈ।

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰਪੁਰ ਲਾਂਘਾ ਖੁੱਲ੍ਹਣ ਲਈ ਗਿਣਤੀ ਦੇ ਦਿਨ ਰਹਿ ਗਏ ਹਨ। ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਨੇ ਆਪਣਾ ਕੰਮ ਅਕਤੂਬਰ ਦੇ ਪਹਿਲੇ ਹਫ਼ਤੇ ਮੁਕੰਮਲ ਕਰ ਲਿਆ ਸੀ। ਚਾਰ-ਮਾਰਗੀ ਲਾਂਘਾ ਪਿੰਡ ਮਾਨ ਤੋਂ ਜ਼ੀਰੋ ਲਾਈਨ ਤੱਕ ਹੈ ਜੋ 200 ਫੁੱਟ ਚੌੜਾ ਅਤੇ ਪੌਣੇ ਤਿੰਨ ਕਿਲੋਮੀਟਰ ਲੰਬਾ ਹੈ। ਸਭ ਤੋਂ ਔਖਾ ਕੰਮ ਚੈੱਕ ਪੋਸਟ ਦਾ ਹੈ ਜਿੱਥੇ ਸ਼ਰਧਾਲੂਆਂ ਦੇ ਦਸਤਾਵੇਜ਼ਾਂ ਦੀ ਜਾਂਚ ਤੋਂ ਇਲਾਵਾ ਇਮੀਗ੍ਰੇਸ਼ਨ, ਸੁਰੱਖਿਆ, ਸਟਾਫ਼ ਦਫ਼ਤਰ ਤੋਂ ਬਿਨਾਂ ਪਾਰਕਿੰਗ ਤਿਆਰ ਕਰਨ ਦਾ ਕੰਮ ਲਗਪਗ ਛੇ ਮਹੀਨਿਆਂ ਤੋਂ ਮਹੀਨੇ ਚੱਲ ਰਿਹਾ ਹੈ।

- Advertisement -

ਪਾਕਿਸਤਾਨ ਸਰਕਾਰ ਨੇ ਪਹਿਲ ਕਰਦਿਆਂ ਸ਼ਰਧਾਲੂਆਂ ਲਈ ਜ਼ੀਰੋ ਲਾਈਨ ਨੇੜੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜ਼ੀਰੋ ਲਾਈਨ ਤੋਂ ਚੈੱਕ ਪੋਸਟ ਤੱਕ ਸੜਕ ਨੂੰ ਸਜਾਇਆ ਗਿਆ ਹੈ। ਪਾਕਿਸਤਾਨ ਸਰਕਾਰ ਵੱਲੋਂ ਪੰਜਾਬੀ ਮਾਂ ਬੋਲੀ ਦਾ ਮਾਣ ਵਧਾਉਣ ਦੀ ਕੀਤੀ ਗਈ ਪਹਿਲ ਦੀ ਪੰਜਾਬੀ ਭਾਈਚਾਰੇ ਵਿਚ ਕਾਫੀ ਚਰਚਾ ਹੈ ਕਿਉਂਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬੀ ਲਾਗੂ ਕਰਵਾਉਣ ਲਈ ਕਾਫੀ ਸੰਘਰਸ਼ ਕੀਤਾ ਜਾ ਰਿਹਾ ਹੈ।

Share this Article
Leave a comment