ਪਠਾਨਕੋਟ: ਪਠਾਨਕੋਟ ‘ਚ ਸਰਕਾਰੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਪੋਸਟਰ ਮਿਲੇ ਹਨ, ਜਿਹਨਾਂ ‘ਤੇ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਵੀ ਲਿਖੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਪੋਸਟਰ ਢਾਕੀ ਰੋਡ ‘ਤੇ ਪਏ ਨਜ਼ਰ ਆਏ, ਜਿਨ੍ਹਾਂ ਨੂੰ ਅਣਪਛਾਤਿਆਂ ਵੱਲੋਂ ਸੁੱਟਿਆ ਗਿਆ।
ਪੋਸਟਰ ਦੇਖਣ ‘ਤੇ ਪਤਾ ਲਗ ਰਿਹਾ ਹੈ ਕਿ ਇਹ ਇੱਕ ਕਾਪੀ ਦੇ ਚਿੱਟੇ ਪੰਨੇ ‘ਤੇ ਲਿਖ ਕੇ ਅਣਪਛਾਤਿਆਂ ਵੱਲੋਂ ਸੁੱਟਿਆ ਗਿਆ ਦੱਸਿਆ ਜਾ ਰਿਹਾ ਹੈ। ਇਨ੍ਹਾਂ ਉਪਰ ‘ਪਾਕਿਸਤਾਨ ਜਿੰਦਾਬਾਦ’ ਲਿਖਿਆ ਹੋਇਆ ਹੈ ਅਤੇ ਪਠਾਨਕੋਟ ਸਮੇਤ ਹੋਰ ਕਈ ਥਾਂਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਲਿਖੀ ਗਈ ਹੈ।
ਇਸ ਤੋਂ ਇਲਾਵਾ ਇਹ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ ਕਿ ਅਣਪਛਾਤਿਆਂ ਵੱਲੋਂ ਇੱਕ ਘਰ ਦੇ ਬਾਹਰ ਖੜੀ ਕਾਰ ਦੇ ਸ਼ੀਸ਼ੇ ਵੀ ਭੰਨੇ ਗਏ ਹਨ। ਸਥਾਨਕ ਲੋਕਾਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਵਿੱਚ ਲਗ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਪਹਿਲੀ ਨਜ਼ਰੇ ਇਹ ਕਿਸੇ ਦੀ ਸ਼ਰਾਰਤ ਲੱਗਦੀ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਨਾ ਘਬਰਾਉਣ ਲਈ ਕਿਹਾ ਹੈ ਅਤੇ ਕਿਹਾ ਹੈ ਕਿ ਪੁਲਿਸ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।