ਪਾਕਿਸਤਾਨੀ ਫੌਜ ਨੇ ਛੇ ਅੱਤਵਾਦੀ ਕੀਤੇ ਢੇਰ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

Global Team
1 Min Read

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਦੇਸ਼ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ‘ਚ ਇਕ ਵੱਡੀ ਕਾਰਵਾਈ ‘ਚ 6 ਲੋੜੀਂਦੇ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਫੌਜ ਨੇ ਇਕ ਬਿਆਨ ‘ਚ ਕਿਹਾ ਕਿ ਇਹ ਕਾਰਵਾਈ ਖੁਫੀਆ ਸੂਚਨਾ ‘ਤੇ ਆਧਾਰਿਤ ਕਾਰਵਾਈ ਦੌਰਾਨ ਕੀਤੀ ਗਈ। ਮਾਰੇ ਗਏ ਅੱਤਵਾਦੀਆਂ ਦੇ ਕਬਜ਼ੇ ‘ਚੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਕਬਾਇਲੀ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਦੱਤਾ ਖੇਲ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ ਗੋਲੀਬਾਰੀ ਵਿੱਚ ਛੇ ਅੱਤਵਾਦੀ ਮਾਰੇ ਗਏ। ਮਾਰੇ ਗਏ ਲੋਕ ਨਾਗਰਿਕ ਆਬਾਦੀ ‘ਤੇ ਵੱਖ-ਵੱਖ ਅੱਤਵਾਦੀ ਹਮਲਿਆਂ ਲਈ ਕਾਨੂੰਨ ਲਾਗੂ ਕਰਨ ਵਾਲੇ ਅਤੇ ਬਲਾਂ ਨੂੰ ਲੋੜੀਂਦੇ ਸਨ।

ਇਸ ਦੌਰਾਨ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ‘ਚ ਜਨਗਣਨਾ ਟੀਮ ਦੀ ਸੁਰੱਖਿਆ ਕਰ ਰਹੀ ਪੁਲਸ ਵੈਨ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਇਕ ਸੁਰੱਖਿਆ ਅਧਿਕਾਰੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਖਬਰਾਂ ਮੁਤਾਬਕ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਜ਼ਿਲੇ ‘ਚ ਜਨਗਣਨਾ ਟੀਮ ਦੀ ਸੁਰੱਖਿਆ ਕਰ ਰਹੀ ਪੁਲਸ ਵੈਨ ‘ਤੇ ਅਣਪਛਾਤੇ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ। ਗੋਲੀਬਾਰੀ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ।

Share this Article
Leave a comment