ਆਸਟ੍ਰੇਲੀਆ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਸਰਕਾਰ ਨੇ ਲਿਆ ਸਖਤ ਐਕਸ਼ਨ, ਜਾਣੋ ਕੌਣ ਸੀ ਵਿਅਕਤੀ?

Global Team
3 Min Read
Members of the Sikh community protest outside Armadale Court.

ਨਿਊਜ਼ ਡੈਸਕ: ਪਰਥ ਦੇ ਕੈਨਿੰਗ ਵੇਲ ਗੁਰਦੁਆਰਾ ਸਾਹਿਬ ਦੇ ਬਾਹਰ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਦੱਸ ਦਈਏ ਕਿ ਇੱਥੇ  ਗੁਟਕਾ ਸਾਹਿਬ ਨੂੰ ਜ਼ਮੀਨ ’ਤੇ ਸੁੱਟਣ ਕੇ ਅੰਗ ਪਾੜ ਕੇ ਟਾਇਲਟ ਵਿੱਚ ਸੁੱਟਣ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਤੋਂ ਆਸਟ੍ਰੇਲੀਆ ਵਿੱਚ ਰਹਿ ਰਹੇ ਸਿੱਖ ਭਾਈਚਾਰੇ ਵੱਲੋਂ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ ਤੇ ਹੁਣ ਸਥਾਨਕ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ।

ਇਸ ਮਾਮਲੇ ‘ਚ ਆਸਟ੍ਰੇਲੀਆ ਸਰਕਾਰ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 21 ਸਾਲਾ ਨੌਜਵਾਨ ਖਿਜ਼ਰ ਹਯਾਤ ਨੂੰ ਦੇਸ਼ ਨਿਕਾਲਾ ਦੇਣ ਦਾ ਫ਼ੈਸਲਾ ਕੀਤਾ ਹੈ। ਗ੍ਰਹਿ ਤੇ ਅਵਾਸ ਮੰਤਰੀ ਟੋਨੀ ਬਰਕ ਨੇ ਵੀਜ਼ਾ ਰੱਦ ਕਰਕੇ ਉਸ ਨੂੰ ਅਵਾਸ ਨਜ਼ਰਬੰਦੀ (ਇੰਮੀਗ੍ਰੇਸ਼ਨ ਡਿਟੈਨਸ਼ਨ) ’ਚ ਰੱਖਣ ਦਾ ਹੁਕਮ ਦਿੱਤਾ ਹੈ ਜਿੱਥੋਂ ਉਸ ਨੂੰ ਜਲਦ ਹੀ ਦੇਸ਼ ਨਿਕਾਲਾ ਦੇ ਦਿੱਤਾ ਜਾਵੇਗਾ ਫਿਲਹਾਲ ਸਰਕਾਰ ਨੇ ਇਹ ਨਹੀਂ ਦੱਸਿਆ ਕਿ ਹਯਾਤ ਨੂੰ ਕਿੱਥੇ ਡਿਪੋਰਟ ਕੀਤਾ ਜਾ ਰਿਹਾ ਹੈ, ਪਰ ਮੀਡੀਆ ਵਿੱਚ ਆਈਆਂ ਰਿਪੋਰਟਾਂ ਮੁਤਾਬਕ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁਲਜ਼ਮ ਦਾ ਪਾਕਿਸਤਾਨ ਨਾਲ ਸਬੰਧ ਹੈ।

ਕੀ ਹੈ ਮਾਮਲਾ?

ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਹਯਾਤ ਨੇ ਪਰਥ ਦੇ ਕੈਨਿੰਗ ਵੇਲ ਗੁਰਦੁਆਰਾ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਨੂੰ ਜ਼ਮੀਨ ’ਤੇ ਸੁੱਟਿਆ, ਪੈਰਾਂ ਨਾਲ ਰੌਂਦਿਆ, ਅੰਗ ਪਾੜ ਕੇ ਟਾਇਲਟ ਵਿੱਚ ਸੁੱਟ ਦਿੱਤੇ ਤੇ ਉਸਨੂੰ ਅੱਗ ਨਾਲ ਸਾੜਨ ਦੀਆਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤਾ ਸੀ ਇਸ ਤੋਂ ਬਾਅਦ ਆਸਟ੍ਰੇਲੀਆ ਦੀ ਪੁਲਿਸ ਨੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਪਰ ਬੇਅਦਬੀ ਬਾਬਤ ਕੋਈ ਸਖ਼ਤ ਕਾਨੂੰਨ ਨਾ ਹੋਣ ਕਰ ਕੇ ਅਦਾਲਤ ਵੱਲੋਂ ਦੋਸ਼ੀ ਨੁੰ ਸਿਰਫ਼ ਭਾਈਚਾਰਕ ਸੇਵਾ ਦੀ ਹੀ ਸਜ਼ਾ ਦੇਣ ‘ਤੇ ਸਿੱਖ ਭਾਈਚਾਰਾ ਖੁਸ਼ ਨਹੀ ਸੀ ਜਿਸ ਬਾਬਤ ਸਿੱਖ ਭਾਈਚਾਰੇ ਨੇ ਦੋਸ਼ੀ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਸੂਬਾ ਸਰਕਾਰਾਂ ਸਮੇਤ ਕੇਂਦਰ ਸਰਕਾਰ ਤੇ ਵੀ ਦਬਾਅ ਬਣਾਇਆ ਜਿਸ ਦੇ ਚਲਦਿਆਂ ਗ੍ਰਹਿ ਤੇ ਆਵਾਸ ਮੰਤਰੀ ਟੋਨੀ ਬਰਕ ਨੇ ਇਹ ਫੈਸਲਾ ਸੁਣਾਇਆ ਤੇ ਕਿਹਾ ਕਿ ਦੋਸ਼ੀ ਦਾ ਵੀਜ਼ਾ ਰੱਦ ਕੀਤਾ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment