ਲਾਂਘੇ ਦੇ ਖੁੱਲ੍ਹਣ ਤੋਂ ਪਹਿਲਾਂ ਪਾਕਿ ਨੇ ਅਪਣਾਇਆ ਸਖਤ ਰੁੱਖ! ਟਵੀਟ ਕਰ ਕਹੀ ਵੱਡੀ ਗੱਲ!

TeamGlobalPunjab
1 Min Read

ਜਲੰਧਰ : ਇੱਕ ਪਾਸੇ ਜਿੱਥੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਦੋਵਾਂ ਮੁਲਕਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਕੱਲ੍ਹ ਦੋਵੇਂ ਮੁਲਕਾਂ ਪਾਸਿਓਂ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਉੱਥੇ ਹੀ ਪਾਕਿਸਤਾਨ ਵਾਲੇ ਪਾਸਿਓਂ ਕੀਤਾ ਗਿਆ ਇੱਕ ਅਜਿਹਾ ਟਵੀਟ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਨੇ ਸਿਆਸਤ ਪੂਰੀ ਤਰ੍ਹਾਂ ਗਰਮਾ ਦਿੱਤੀ ਹੈ। ਦਰਅਸਲ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ‘ਚ ਝੋਨੇ ਦੀ ਪਰਾਲੀ ਸਾੜੇ ਜਾਣ ਕਾਰਨ ਤਿੰਨਾਂ ਰਾਜਾਂ ਨੂੰ ਰਾਜਧਾਨੀ ਦਿੱਲੀ ਦੀ ਸਰਕਾਰ ਵੱਲੋਂ ਲਾਹਨਤਾਂ ਪਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਇਸ ਵਿਰੁੱਧ ਸਖਤ ਰੁੱਖ ਅਖਤਿਆਰ ਕਰ ਲਿਆ ਗਿਆ ਹੈ। ਜੀ ਹਾਂ ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਪਾਕਿਸਤਾਨ ਦੇ ਤਕਨੀਕੀ ਮੰਤਰੀ ਚੌਧਰੀ ਫਵਾਦ ਹੁਸੈਨ ਨੇ ਟਵੀਟ ਕਰਕੇ ਪ੍ਰਦੂਸ਼ਣ ਦੇ ਲਈ ਜਲੰਧਰ ਇਲਾਕੇ ਅੰਦਰ ਸਾੜੀ ਜਾ ਰਹੀ ਪਰਾਲੀ ਨੂੰ ਜਿੰਮੇਵਾਰ ਦੱਸਿਆ ਹੈ।

- Advertisement -

ਦੱਸ ਦਈਏ ਕਿ ਪੰਜਾਬ ਅੰਦਰ ਸਾੜੀ ਜਾ ਰਹੀ ਪਰਾਲੀ ‘ਤੇ ਸੁਪਰੀਮ ਕੋਰਟ ਨੇ ਵੀ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਜਿਸ ਤੋਂ ਬਾਅਦ ਜਲੰਧਰ ਅੰਦਰ ਵੱਡੇ ਪੱਧਰ ‘ਤੇ ਕਾਰਵਾਈ ਹੋਈ ਦੱਸੀ ਜਾਂਦੀ ਹੈ। ਇੱਥੇ ਦੋ ਦਿਨਾਂ ਦੇ ਅੰਦਰ ਇੱਕ ਔਰਤ ਸਮੇਤ 48 ਲੋਕਾਂ ਖਿਲਾਫ ਕੇਸ ਦਰਜ ਹੋਇਆ ਹੈ।

Share this Article
Leave a comment