ਅਫਗਾਨਿਸਤਾਨ: ਅਫਗਾਨਿਸਤਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਪਕਤਿਕਾ ਸੂਬੇ ਦੇ ਬਰਮਲ ਜ਼ਿਲ੍ਹੇ ‘ਚ ਪਾਕਿਸਤਾਨੀ ਹਵਾਈ ਹਮਲਿਆਂ ‘ਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 15 ਲੋਕ ਮਾਰੇ ਗਏ ਹਨ। ਪਾਕਿਸਤਾਨ ਵੱਲੋਂ ਇਹ ਹਮਲਾ 24 ਦਸੰਬਰ ਦੀ ਰਾਤ ਨੂੰ ਹੋਇਆ ਸੀ, ਜਿਸ ਵਿੱਚ ਸੱਤ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਲਮਨ ਪਿੰਡ ਵੀ ਇਸ ਹਮ.ਲੇ ਵਿੱਚ ਪ੍ਰਭਾਵਿਤ ਪਿੰਡਾਂ ਵਿੱਚ ਸ਼ਾਮਿਲ ਹੈ ਜਿੱਥੇ ਇੱਕੋ ਪਰਿਵਾਰ ਦੇ ਪੰਜ ਮੈਂਬਰ ਮਾਰੇ ਗਏ ਸਨ। ਰਿਪੋਰਟਾਂ ਮੁਤਾਬਕ ਇਹ ਹਮਲਾ ਪਾਕਿਸਤਾਨੀ ਜਹਾਜ਼ਾਂ ਨੇ ਕੀਤਾ ਹੈ।
ਦੱਸ ਦੇਈਏ ਕਿ ਹਾਲਾਂਕਿ ਪਾਕਿਸਤਾਨ ਨੇ ਅਧਿਕਾਰਤ ਤੌਰ ‘ਤੇ ਇਸ ਹਵਾਈ ਹਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਸੁਰੱਖਿਆ ਸੂਤਰਾਂ ਦਾ ਕਹਿਣਾ ਹੈ ਕਿ ਇਹ ਹਮਲਾ ਅਫਗਾਨਿਸਤਾਨ ‘ਚ ਤਾਲਿਬਾਨ ਦੇ ਠਿਕਾਣਿਆਂ ‘ਤੇ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਵੀ ਖਦਸ਼ਾ ਹੈ। ਜਾਣਕਾਰੀ ਅਨੁਸਾਰ ਇਸ ਹਮਲੇ ਨੇ ਬਰਮਾਲ ਦੇ ਪਿੰਡ ਮੁਰਗ ਬਾਜ਼ਾਰ ‘ਚ ਭਾਰੀ ਤਬਾਹੀ ਮਚਾਈ ਹੈ, ਜਿਸ ਕਾਰਨ ਮਨੁੱਖੀ ਸੰਕਟ ਹੋਰ ਵਧ ਗਿਆ ਹੈ। ਇਸ ਮਾਮਲੇ ‘ਚ ਸਥਾਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਹਮਲੇ ‘ਚ ਵੱਡੀ ਗਿਣਤੀ ‘ਚ ਨਾਗਰਿਕ ਜ਼ਖਮੀ ਹੋਏ ਹਨ ਅਤੇ ਇਲਾਕੇ ‘ਚ ਨੁਕਸਾਨ ਹੋਇਆ ਹੈ। ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।