ਗਾਜ਼ਾ ਦੇ ਹਸਪਤਾਲ ‘ਤੇ ਹੋਏ ਹਮਲੇ ਤੋਂ ਬਾਅਦ ਫਲਸਤੀਨ ਦੇ ਰਾਸ਼ਟਰਪਤੀ ਨੇ ਬਾਇਡਨ ਨਾਲ ਮੁਲਾਕਾਤ ਕੀਤੀ ਰੱਦ

Rajneet Kaur
2 Min Read

ਨਿਊਜ਼ ਡੈਸਕ: ਫਲਸਤੀਨੀ ਰਾਸ਼ਟਰਪਤੀ ਮਹਿਮੂਦ ਅੱਬਾਸ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਅਤੇ ਪੱਛਮੀ ਏਸ਼ੀਆਈ ਨੇਤਾਵਾਂ ਨਾਲ ਬੈਠਕ ‘ਚ ਸ਼ਾਮਿਲ ਨਾ ਹੋਣ ਦਾ ਫੈਸਲਾ ਕੀਤਾ ਹੈ। ਇਕ ਸੀਨੀਅਰ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿਤੀ ਹੈ। ਅਧਿਕਾਰੀ ਨੇ ਦੱਸਿਆ ਕਿ ਅੱਬਾਸ ਨੇ ਇਹ ਫੈਸਲਾ ਗਾਜ਼ਾ ਦੇ ਇਕ ਹਸਪਤਾਲ ‘ਤੇ ਇਜ਼ਰਾਇਲੀ ਹਮਲੇ ਦੇ ਵਿਰੋਧ ‘ਚ ਲਿਆ ਹੈ।

ਦਸ ਦਈਏ ਕਿ  ਅੱਬਾਸ ਨੇ ਜਾਰਡਨ ਦੇ ਰਾਜਾ ਅਬਦੁੱਲਾ II ਅਤੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਦੇ ਨਾਲ ਬੁੱਧਵਾਰ ਨੂੰ ਅਮਾਨ, ਜਾਰਡਨ ਵਿੱਚ ਯੋਜਨਾਬੱਧ ਮੀਟਿੰਗ ਵਿੱਚ ਸ਼ਾਮਿਲ ਹੋਣਾ ਸੀ। ਇਸ ਮੁਲਾਕਾਤ ‘ਚ ਉਨ੍ਹਾਂ ਨੇ ਬਾਇਡਨ ਨਾਲ ਇਜ਼ਰਾਈਲ-ਹਮਾਸ ਜੰਗ ਦੀ ਤਾਜ਼ਾ ਸਥਿਤੀ ‘ਤੇ ਚਰਚਾ ਕਰਨੀ ਸੀ। ਹਮਾਸ ਦੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਗਾਜ਼ਾ ਦੇ ਹਸਪਤਾਲ ‘ਤੇ ਹੋਏ ਹਮਲੇ ‘ਚ 500 ਤੋਂ ਵੱਧ ਲੋਕ ਮਾਰੇ ਗਏ ਹਨ। ਹਸਪਤਾਲ ‘ਤੇ ਇਜ਼ਰਾਈਲ ਦੇ ਹਵਾਈ ਹਮਲੇ ‘ਚ ਘੱਟੋ-ਘੱਟ 500 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਤੋਂ ਪਹਿਲਾਂ ਗਾਜ਼ਾ ਦੇ ਸਿਹਤ ਮੰਤਰਾਲੇ ਨੇ ਕਿਹਾ  ਕਿ ਗਾਜ਼ਾ ਸ਼ਹਿਰ ਦੇ ਇੱਕ ਹਸਪਤਾਲ ‘ਤੇ ਇਜ਼ਰਾਇਲੀ ਹਵਾਈ ਹਮਲੇ ‘ਚ ਘੱਟੋ-ਘੱਟ 500 ਲੋਕਾਂ ਦੀ ਮੌਤ ਹੋ ਗਈ ਹੈ। ਹਮਲੇ ਦੇ ਸਮੇਂ ਸੈਂਕੜੇ ਲੋਕ ਅਲ-ਅਹਲੀ ਹਸਪਤਾਲ ਵਿੱਚ ਸ਼ਰਨ ਲੈ ਰਹੇ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment