ਪਨਬੱਸ ਤੇ PRTC ਵੱਲੋਂ ਪੰਜਾਬ ‘ਚ ਪੰਜਵੇਂ ਦਿਨ ਵੀ ਚੱਕਾ ਜਾਮ ਜਾਰੀ

Rajneet Kaur
2 Min Read

ਚੰਡੀਗੜ੍ਹ:  ਪੰਜਾਬ ਵਿੱਚ ਪਨਬੱਸ ਅਤੇ ਪੀਆਰਟੀਸੀ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ।  ਕੱਚੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪੰਜਵੇਂ ਦਿਨ ਵੀ ਲਗਾਤਾਰ ਜਾਰੀ ਹੈ।  ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟੰਗ ਦਾ ਸਮਾਂ ਦਿੱਤਾ ਹੈ ਪਰ ਇਸ ਦੇ ਬਾਵਜੂਦ ਸੱਤ ਹਜ਼ਾਰ ਕਾਮਿਆਂ ਨੇ ਹੜਤਾਲ਼ ’ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਹੈ। ਹੜਤਾਲੀ ਮੁਲਾਜ਼ਮ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰੱਖਣਗੇ।

ਐਤਵਾਰ ਵੀ ਬੱਸਾਂ ਦਾ ਚੱਕਾ ਜਾਮ ਰਿਹਾ ਸੀ ਜਿਸ ਕਰਕੇ ਪਟਿਆਲਾ ਦੇ ਬੱਸ ਅੱਡੇ ’ਚ ਮੁਸਾਫਰਾਂ ਨੂੰ ਭਾਰੀ ਖੱਜਲ਼ ਖੁਆਰੀ ਦਾ ਸਾਹਮਣਾ ਕਰਨਾ ਪਿਆ। ਪਨਬੱਸ ਦੇ ਆਗੂਆਂ ਦੇ ਨਾਲ ਪੰਜਾਬ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਦੇ ਨਾਲ ਅੱਜ ਮੀਟਿੰਗ ਹੈ ਅਤੇ 24 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਵੀ ਮੀਟਿੰਗ ਤੈਅ ਹੋਈ ਹੈ ਪਰ ਪਨਬੱਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਧਰਨਾ ਲਗਾਤਾਰ ਜਾਰੀ ਹੈ।ਯੂਨੀਅਨ ਵੱਲੋਂ ਬਟਾਲਾ ਡਿਪੂ ਦੇ ਕੰਡਕਟਰ ਦੀ ਨਾਜਾਇਜ਼ ਰਿਪੋਰਟ ਰੱਦ ਕਰਨ ਤੇ ਫਿਰੋਜ਼ਪੁਰ ਡਿਪੂ ਦੀਆਂ ਕੀਤੀਆਂ 15 ਕੰਡਕਟਰਾਂ ਦੀਆਂ ਬਦਲੀਆਂ ਰੱਦ ਕਰਨ ਤਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਪੀਆਰਟੀਸੀ ਵਰਕਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਹਰਕੇਸ਼ ਵਿੱਕੀ ਨੇ ਦੱਸਿਆ ਕਿ ਐਤਵਾਰ ਨੂੰ ਚੱਕਾ ਜਾਮ ਕਰਨ ਦਾ ਇਹ ਐਕਸ਼ਨ ਅਚਾਨਕ ਹੀ ਇਸ ਕਰਕੇ ਲੈਣਾ ਪਿਆ, ਕਿਉਂਕਿ ਮਹਿਕਮੇ ਵੱਲੋਂ ਇੱਕ ਕੰਡਕਟਰ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਤੋਂ ਇਲਾਵਾ ਆਊਟਸੋਰ ਤਹਿਤ ਨਵੇਂ ਭਰਤੀ ਕੀਤੇ ਗਏ ਕਾਮਿਆਂ ਨੂੰ ਪਹਿਲਾਂ ਤੋਂ ਆਊਟਸੋਰਸਡ ਕੰਮ ਕਰਨ ਵਾਲੇ ਕਾਮਿਆਂ ਨਾਲ਼ੋਂ ਘੱਟ ਤਨਖਾਹ ’ਤੇ ਰੱਖਿਆ ਜਾ ਰਿਹਾ ਹੈ। ਜਦਕਿ ਉਹ ਬਰਾਬਰ ਤਨਖਾਹ ਦੀ ਮੰਗ ਕਰ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment