ਬਨੂੜ: ਰਾਜਪੁਰਾ ਨੇੜ੍ਹੇ ਬਨੂੜ ਕਸਬੇ ਦੇ ਪਿੰਡ ਬੂਟਾ ਸਿੰਘ ਵਾਲਾ ਵਿੱਚ ਗ੍ਰਾਮ ਪੰਚਾਇਤ ਨੇ 13 ਅਪ੍ਰੈਲ 2025, ਐਤਵਾਰ ਦੇ ਦਿਨ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਗਰਾਊਂਡ ਵਿੱਚ ਸਮੂਹ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਇੱਕ ਮਤਾ ਪਾਸ ਕੀਤਾ। ਇਸ ਮਤੇ ਅਨੁਸਾਰ, ਪਿੰਡ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਪਰਵਾਸੀਆਂ ਨੂੰ 30 ਅਪ੍ਰੈਲ ਤੱਕ ਪਿੰਡ ਛੱਡਣ ਦੇ ਹੁਕਮ ਦਿੱਤੇ ਗਏ ਹਨ।
ਇਹ ਫ਼ੈਸਲਾ ਔਰਤਾਂ ਦੀ ਸੁਰੱਖਿਆ ਅਤੇ ਪਿੰਡ ਦੀ ਭਾਈਚਾਰੇ ਵਾਲੀ ਸਾਂਝ ਨੂੰ ਬਣਾਏ ਰੱਖਣ ਦੀ ਨੀਅਤ ਨਾਲ ਲਿਆ ਗਿਆ ਹੈ। ਸਰਪੰਚ ਜਰਨੈਲ ਸਿੰਘ ਨੇ ਕਿਹਾ ਕਿ ਕਈ ਪਿੰਡ ਵਾਸੀ ਕਿਰਾਏ ਦੀ ਲਾਲਚ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਰੱਖ ਰਹੇ ਹਨ, ਜਿਸ ਨਾਲ ਅਪਰਾਧ ਦੇ ਖਤਰੇ ਵੱਧ ਗਏ ਹਨ।
ਮਤੇ ਵਿੱਚ ਇਹ ਵੀ ਦਰਜ ਕੀਤਾ ਗਿਆ ਕਿ ਜੇਕਰ ਕੋਈ ਪਿੰਡ ਵਾਸੀ ਇਸ ਦੀ ਉਲੰਘਣਾ ਕਰਦਾ ਹੈ, ਤਾਂ ਉਹ ਭਵਿੱਖ ਵਿੱਚ ਹੋਣ ਵਾਲੀਆਂ ਪੰਚਾਇਤੀ ਜਾਂ ਕਾਨੂੰਨੀ ਕਾਰਵਾਈਆਂ ਲਈ ਖੁਦ ਜ਼ਿੰਮੇਵਾਰ ਹੋਵੇਗਾ। ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਅਣਪਛਾਤੇ ਵਿਅਕਤੀ ਵੱਲੋਂ ਗੈਰਕਾਨੂੰਨੀ ਗਤੀਵਿਧੀ ਕੀਤੇ ਜਾਣ ਦੀ ਸੂਰਤ ਵਿੱਚ, ਗ੍ਰਾਮ ਪੰਚਾਇਤ ਉਸ ਦੇ ਖਿਲਾਫ਼ ਸਖ਼ਤ ਕਦਮ ਚੁੱਕੇਗੀ।
ਇਹ ਗੱਲ ਵੀ ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਮੋਹਾਲੀ ਜ਼ਿਲ੍ਹੇ ਦੇ ਕੁਝ ਹੋਰ ਪਿੰਡਾਂ ਵਿੱਚ ਵੀ ਅਜਿਹੇੇ ਹੀ ਹੁਕਮ ਜਾਰੀ ਹੋਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।