ਚੰਡੀਗੜ੍ਹ: 30 ਦਸੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਕਾਮਯਾਬ ਬਣਾਉਣ ਲਈ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਵੱਖ-ਵੱਖ ਆਗੂ ਆਪਣੇ ਸਾਥੀਆਂ ਸਣੇ ਹਰ ਵਰਗ ਦੇ ਲੋਕਾਂ ਨੂੰ ਆਪਣੇ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੇ ਹਨ।
ਇਸ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ 30 ਦਸੰਬਰ ਨੂੰ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਰੇਲ ਆਵਾਜਾਈ ਸੜਕੀ, ਆਵਾਜਾਈ ਔਰ ਪੂਰੀ ਤਰ੍ਹਾਂ ਬੰਦ ਰਹੇਗੀ। ਪੰਧੇਰ ਨੇ ਮੰਗ ਕੀਤੀ ਕਿ ਪੰਜਾਬ ਬੰਦ ਨੂੰ ਲੈ ਕੇ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਅਤੇ ਗੈਰ ਸਰਕਾਰੀ ਦਫ਼ਤਰ ਬੰਦ ਰਹਿਣਗੇ ਅਤੇ ਕੋਈ ਵੀ ਨਿੱਜੀ ਵਹੀਕਲ ਸੜਕਾਂ ’ਤੇ ਨਹੀਂ ਹੇਵੇਗੀ ਪਰ ਐਮਰਜੈਂਸੀ ਸੇਵਾਵਾਂ ਜਾਰੀ ਹਰਿਣਗੀਆਂ।
ਪੰਧੇਰ ਨੇ ਕਿਹਾ ਕਿ ਗੈਸ ਏਜ਼ੰਸੀਆਂ, ਪੈਟਰੋਲ ਪੰਪ ਅਤੇ ਸਬਜ਼ੀ ਮੰਡੀਆਂ ਵੀ ਬੰਦ ਰਹਿਣਗੀਆਂ ਅਤੇ ਦੁੱਧ ਦਾ ਕਾਰੋਵਾਰ ਵੀ ਬੰਦ ਰਹੇਗਾ। ਪੰਧੇਰ ਨੇ ਕਿਹਾ ਕਿ ਇਸ ਤਰੀਕੇ ਨਾਲ ਪੂਰਾ ਮੁਕੰਮਲ ਪੰਜਾਬ ਬੰਦ ਹੋਵੇਗਾ ਪਰ ਐਮਰਜਂਸੀ ਸੇਵਾਵਾਂ ਜਿਵੇਂ ਮੈਡੀਕਲ ਸੇਵਾ ਏਅਰਪੋਰਟ ਸੇਵਾ, ਵਿਆਹ ਸ਼ਾਦੀ ਜਾਂ ਨੌਕਰੀ ਪੇਸ਼ਾ ਇੰਟਰਵਿਊ ਵਰਗੀਆਂ ਐਮਰਜਸੀ ਸੇਵਾਵਾਂ ਜਾਰੀ ਰਹਿਣਗੀਆਂ। ਇਹਦੇ ਨਾਲ ਦੀ ਨਾਲ ਲਗਭਗ ਪੂਰੇ ਪੰਜਾਬ ਵਿੱਚ 300 ਥਾਵਾਂ ‘ਤੇ ਪੰਜਾਬ ਬੰਦ ਕੀਤਾ ਜਾਵੇਗਾ।
ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਜਨਤਾ ਘਰੋਂ ਨਾ ਨਿਕਲੇ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਹੀ ਲਗਭਗ 40 ਥਾਵਾਂ ਤੇ ਤਿੰਨ ਥਾਵਾਂ ’ਤੇ ਰੇਲ ਰੋਕੀ ਜਾਵੇਗੀ ਅਤੇ 37 ਥਾਵਾਂ ਤੇ ਸੜਕੀ ਆਵਾਜਾਈ ਜਾਮ ਹੋਵੇਗੀ। ਉਨ੍ਹਾਂ ਨੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਲੰਗਰ ਲੈ ਜਾਣ ਕਿਉਂਕਿ ਲੋਕਾਂ ਨੂੰ ਪਰੇਸ਼ਾਨ ਨਾ ਹੋਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।