ਦੱਖਣੀ ਈਰਾਨ ‘ਚ 5.5 ਤੀਬਰਤਾ ਦੇ ਭੂਚਾਲ ਕਾਰਨ ਦਹਿਸ਼ਤ

Global Team
1 Min Read

ਤਹਿਰਾਨ: ਅਮਰੀਕਾ ਨਾਲ ਚੱਲ ਰਹੇ ਤਣਾਅ ਦਰਮਿਆਨ ਦੱਖਣੀ ਈਰਾਨ ਵਿੱਚ 5.5 ਤੀਬਰਤਾ ਦੇ ਭੂਚਾਲ ਨੇ ਦਹਿਸ਼ਤ ਫੈਲਾ ਦਿੱਤੀ ਹੈ। ਜਰਮਨੀ ਦੇ GFZ ਖੋਜ ਕੇਂਦਰ ਅਨੁਸਾਰ ਭੂਚਾਲ ਦਾ ਕੇਂਦਰ ਸਿਰਫ਼ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।ਅਜੇ ਤੱਕ ਕਿਸੇ ਨੁਕਸਾਨ ਦੀ ਸੂਚਨਾ ਨਹੀਂ ਹੈ। ਪਰ ਇਸ ਨੂੰ ਪਰਮਾਣੂ ਪ੍ਰੀਖਣ ਨਾਲ ਵੀ ਜੋੜਿਆ ਜਾ ਰਿਹਾ ਹੈ।

ਕਾਰਨ ਸਾਫ ਹੈ ਕਿ ਖੇਤਰ ‘ਚ ਤਣਾਅ ਦਾ ਮਾਹੌਲ ਹੈ ਅਤੇ ਈਰਾਨ ਰਾਕੇਟ ਦਾ ਪ੍ਰੀਖਣ ਕਰ ਰਿਹਾ ਹੈ। ਅਜਿਹੇ ‘ਚ ਹਰ ਭੂਚਾਲ ਦੀ ਘਟਨਾ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।

ਜਰਮਨ ਭੂ-ਵਿਗਿਆਨਕ ਖੋਜ ਕੇਂਦਰ GFZ ਦੇ ਅਨੁਸਾਰ, ਭੂਚਾਲ ਦੱਖਣੀ ਈਰਾਨ ਵਿੱਚ ਵੀਰਵਾਰ ਨੂੰ 03:43 GMT ‘ਤੇ ਆਇਆ ਸੀ। ਭੂਚਾਲ ਦਾ ਕੇਂਦਰ ਸ਼ੁਰੂ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ, ਜੋ ਕਿ 27.36 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 52.60 ਡਿਗਰੀ ਪੂਰਬੀ ਦੇਸ਼ਾਂਤਰ ਵਿੱਚ ਦਰਜ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment