ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਦਿਲਜੀਤ ਦੋਸਾਂਝ ਦੀ ‘ਪੰਜਾਬ 95’ ਭਾਰਤ ’ਚ ਨਹੀਂ ਹੋਵੇਗੀ ਰਿਲੀਜ਼! ਜਾਣੋ ਕਾਰਨ

Global Team
2 Min Read

ਨਿਊਜ਼ ਡੈਸਕ: ਦਿਲਜੀਤ ਦੋਸਾਂਝ ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਆਪਣੀ ਬਹੁਤ ਹੀ ਉਡੀਕੀ ਜਾ ਰਹੀ ਫ਼ਿਲਮ ‘ਪੰਜਾਬ 95’ ਦੀ ਰਿਲੀਜ਼ ਦਾ ਐਲਾਨ ਕੀਤਾ ਹੈ। ਫਿਲਹਾਲ ਇਸ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਹੀ ਰਿਲੀਜ਼ ਕੀਤਾ ਜਾਵੇਗਾ ਤੇ ਭਾਰਤ ਵਿੱਚ ਨਹੀਂ।

ਫ਼ਿਲਮ ‘ਪੰਜਾਬ 95’ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਹਾਲਾਂਕਿ ਭਾਰਤ ਵਿਚ ਪ੍ਰਸ਼ੰਸਕ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਪਰ ਕੇਂਦਰੀ ਫ਼ਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐਫਸੀ) ਤੋਂ ਇਸ ਨੂੰ ਭਾਰਤ ਵਿਚ ਰਿਲੀਜ਼ ਕਰਨ ਲਈ ਮਨਜ਼ੂਰੀ ਨਹੀਂ ਮਿਲੀ ਹੈ। ਜਿਸ ਨਾਲ ਦੇਸ਼ ਵਿੱਚ ਇਸ ਦੀ ਰਿਲੀਜ਼ ਦੀ ਮਿਤੀ ਨਿਸ਼ਚਿਤ ਨਹੀਂ ਹੋਈ।

ਇਸ ਫ਼ਿਲਮ ਵਿਚ ਅਰਜੁਨਰਾਮਪਾਲ ਅਤੇ ਸੁਵਿੰਦਰ ਵਿੱਕੀ ਵੀ ਨਜ਼ਰ ਆਉਣਗੇ। ਸ਼ੁੱਕਰਵਾਰ ਨੂੰ, ਦਿਲਜੀਤ ਦੋਸਾਂਝ ਨੇ ਖਾਲੜਾ ਦੀ ਭੂਮਿਕਾ ਨੂੰ ਪ੍ਰਦਰਸ਼ਿਤ ਕਰਦੇ ਹੋਏ, ਸੋਸ਼ਲ ਮੀਡੀਆ ‘ਤੇ ਪੰਜਾਬ 95 ਲਈ ਟੀਜ਼ਰ ਰਿਲੀਜ਼ ਕੀਤਾ।

ਜ਼ਿਕਰਯੋਗ ਹੈ ਕਿ ਸੀਬੀਐਫਸੀ ਨੇ ਫ਼ਿਲਮ ਨੂੰ ਭਾਰਤ ਵਿੱਚ ਰਿਲੀਜ਼ ਕਰਨ ਲਈ 120 ਕਟੌਤੀਆਂ ਦਾ ਸੁਝਾਅ ਦਿੱਤਾ ਸੀ ਪਰ ਅੰਤਰਰਾਸ਼ਟਰੀ ਪੱਧਰ ‘ਤੇ ਫ਼ਿਲਮ ਬਿਨਾਂ ਕਿਸੇ ਕੱਟ ਦੇ ਰਿਲੀਜ਼ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment