ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਮਿਲੀ ਜਾਣਕਾਰੀ ਅਨੁਸਾਰ 5 ਸਤੰਬਰ ਨੂੰ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਨਤੀਜੇ ਆਉਣਗੇ। ਪੰਜਾਬ ਯੂਨੀਵਰਸਿਟੀ ਵਿੱਚ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਸਰਗਰਮ ਹਨ ਜੋ ਵਿਦਿਆਰਥੀਆਂ ਦੇ ਮੁੱਦਿਆ ਨੂੰ ਉਭਾਰਦੇ ਹਨ।
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ 5 ਸਤੰਬਰ 2024 ਨੂੰ ਹੋਣੀਆਂ ਹਨ। ਪਿਛਲੇ ਸਾਲ ਵਿਦਿਆਰਥੀ ਕੌਂਸਲ ਦੀ ਚੋਣ NSUI ਨੇ ਜਿੱਤੀ ਸੀ। ਡੀਨ ਵਿਦਿਆਰਥੀ ਭਲਾਈ (ਡੀਐਸਡਬਲਯੂ) ਪ੍ਰੋਫੈਸਰ ਅਮਿਤ ਚੌਹਾਨ ਅਨੁਸਾਰ ਚੋਣਾਂ ਦੀਆਂ ਤਰੀਕਾਂ ਯੂਟੀ ਪ੍ਰਸ਼ਾਸਨ ਨੂੰ ਭੇਜ ਦਿੱਤੀਆਂ ਗਈਆਂ ਹਨ ਅਤੇ ਸਤੰਬਰ ਦੇ ਪਹਿਲੇ ਹਫ਼ਤੇ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਨਾਮਜ਼ਦਗੀ ਲਈ ਸਿਰਫ ਕੇਵਲ ਇੱਕ ਘੰਟੇ ਦਾ ਸਮਾਂ ਦਿੱਤਾ ਜਾਵੇਗਾ ਅਤੇ ਅੱਜ ਤੋਂ ਹੀ ਯੂਨੀਵਰਸਿਟੀ ‘ਚ ਚੋਣ ਜਾਬਤਾ ਲਾਗੂ ਹੋ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।