ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਵਲੋਂ ਅਸਤੀਫ਼ਾ

Prabhjot Kaur
1 Min Read

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ। ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਜਗਦੀਪ ਧਨਖੜ ਵਲੋਂ ਅਸਤੀਫੇ ਅਤੇ ਵੀਸੀ ਦਾ ਚਾਰਜ ਡੀਯੂਆਈ ਨੂੰ ਸੌਂਪਣ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ 16 ਜਨਵਰੀ ਤੋਂ ਅਗਲੇ ਹੁਕਮਾਂ ਤੱਕ ਡੀਯੂਆਈ ਪੀਯੂ ਵੀਸੀ ਦਾ ਕੰਮ ਦੇਖੇਗਾ।

ਇਹ ਅਸਤੀਫਾ ਪੀਯੂ ਦੇ ਵਾਈਸ ਚਾਂਸਲਰ ਪ੍ਰੋ. ਰਾਜਕੁਮਾਰ ਨੇ 10 ਜਨਵਰੀ ਨੂੰ ਸੌਂਪਿਆ ਸੀ, ਜਿਸ ਨੂੰ ਚਾਂਸਲਰ ਦਫਤਰ ਨੇ 13 ਜਨਵਰੀ ਨੂੰ ਪ੍ਰਵਾਨ ਕਰ ਲਿਆ ਸੀ। ਜਿਸ ਤੋਂ ਬਾਅਦ ਸੋਮਵਾਰ ਨੂੰ ਇਸ ਦਾ ਪੱਤਰ ਜਨਤਕ ਕੀਤਾ ਗਿਆ।

ਦੱਸਣਯੋਗ ਹੈ ਕਿ ਯੂਨੀਵਰਸਿਟੀ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਪੀਯੂ ਵੀਸੀ ਖ਼ਿਲਾਫ਼ ਕਈ ਸ਼ਿਕਾਇਤਾਂ ਚਾਂਸਲਰ ਨੂੰ ਭੇਜੀਆਂ ਗਈਆਂ ਸਨ। ਇਸ ਦੇ ਨਾਲ ਹੀ ਵਾਈਸ-ਚਾਂਸਲਰ ਦਾ ਰਵੱਈਆ ਅਕਾਦਮਿਕ ਮੀਟਿੰਗਾਂ ਵਿੱਚ ਵੀ ਮੈਂਬਰਾਂ ਨਾਲ ਚੰਗਾ ਨਾਂ ਹੋਣ ਸਬੰਧੀ ਸ਼ਿਕਾਇਤਾਂ ਵੀ ਕੀਤੀਆਂ ਗਈਆਂ ਸਨ।

Share this Article
Leave a comment