ਪਪਲਪ੍ਰੀਤ ਨੂੰ ਭੇਜਿਆ ਅਸਾਮ ਦੀ ਡਿਬਰੂਗੜ੍ਹ ਜੇਲ੍ਹ, ਕਿਹਾ ‘ਮੈਂ ਚੜ੍ਹਦੀਕਲਾ ‘ਚ ਹਾਂ’

Prabhjot Kaur
1 Min Read

ਅੰਮ੍ਰਿਤਸਰ: ਅਮ੍ਰਿਤਪਾਲ ਦੇ ਸਭ ਤੋਂ ਕਰੀਬੀ ਸਾਥੀ ਅਤੇ ਉਸ ਦੇ ਮੀਡੀਆ ਐਡਵਾਈਜ਼ਰ ਪਪਲਪ੍ਰੀਤ ਸਿੰਘ ਨੂੰ ਲੈ ਕੇ ਅੰਮ੍ਰਿਤਸਰ ਦੀ ਪੁਲਿਸ ਦੇਰ ਰਾਤ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਤੋਂ ਡਿੱਬੜਗੜ ਲਈ ਰਵਾਨਾ ਹੋਈ। ਪਪਲਪ੍ਰੀਤ ਸਿੰਘ ਨੂੰ ਬੀਤੇ ਦਿਨ ਅੰਮ੍ਰਿਤਸਰ ਦੀ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵੱਲੋ ਕੱਥੂਨੰਗਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਪਪਲਪ੍ਰੀਤ ਸਿੰਘ ਨੇ ਕਿਹਾ ਕਿ ‘ਮੈਂ ਚੜ੍ਹਦੀਕਲਾ ਵਿੱਚ ਹਾਂ’ ਅਤੇ ਉਸ ਨੂੰ ਪੁਲਿਸ ਨੇ ਬੀਤੇ ਦਿਨ ਕਥੂਨੰਗਲ ਤੋਂ ਹੀ ਗ੍ਰਿਫਤਾਰ ਕੀਤਾ ਸੀ। ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਦਾ ਸਭ ਤੋਂ ਕਰੀਬੀ ਮੰਨਿਆ ਜਾਂਦਾ ਹੈ।

ਪੁਲਿਸ ਸੂਤਰਾਂ ਦੀ ਮੰਨੀਏ ਤਾਂ ਪਪਲਪ੍ਰੀਤ ਦੇ ਕੋਲੋਂ ਹੁਣ ਅੰਮ੍ਰਿਤਪਾਲ ਦੇ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਦੇ ਸੀਨੀਅਰ ਅਫ਼ਸਰਾਂ ਨੇ ਦਾਅਵਾ ਕੀਤਾ ਹੈ ਕਿ ਜਲਦੀ ਹੀ ਅੰਮ੍ਰਿਤਪਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment