ਚੰਡੀਗੜ੍ਹ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਪੱਪਲਪ੍ਰੀਤ ‘ਤੇ ਲਗਾਈ ਗਈ NSA ਦੀ ਮਿਆਦ ਖਤਮ ਹੋਣ ਤੋਂ ਬਾਅਦ ਪੰਜਾਬ ਪੁਲਿਸ ਉਸਨੂੰ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਲੈ ਕੇ ਆਈ ਹੈ। ਇਸ ਦੌਰਾਨ ਅੰਮ੍ਰਿਤਸਰ ਏਅਰਪੋਰਟ ਤੋਂ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਹਵਾਈ ਅੱਡੇ ਤੋਂ ਪੰਜਾਬ ਪੁਲਿਸ ਉਸਨੂੰ ਰਾਜਾਸਾਂਸੀ ਪੁਲਿਸ ਸਟੇਸ਼ਨ ਲੈ ਜਾਵੇਗੀ ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਅਜਨਾਲਾ ਪੁਲਿਸ ਟੀਮ ਪੱਪਲਪ੍ਰੀਤ ਸਿੰਘ ਨੂੰ ਪੰਜਾਬ ਲਿਆਉਣ ਲਈ ਡਿਬਰੂਗੜ੍ਹ ਗਈ ਸੀ।
ਟਰਾਂਜ਼ਿਟ ਰਿਮਾਂਡ ਮਿਲਣ ਤੋਂ ਬਾਅਦ ਪੱਪਲਪ੍ਰੀਤ ਨੂੰ ਪੰਜਾਬ ਲਿਆਂਦਾ ਗਿਆ ਹੈ। ਉਸਨੂੰ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਦੇ ਸਬੰਧ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।