ਸਾਧੂ ਦੇ ਭੇਸ ‘ਚ ਪਹੁੰਚੇ ਪੱਪੂ ਯਾਦਵ, ਸੰਸਦ ਪਰਿਸਰ ਵਿੱਚ ਕੀਤਾ ਪ੍ਰਦਰਸ਼ਨ

Global Team
3 Min Read

ਨਵੀ ਦਿੱਲੀ : ਬਿਹਾਰ ਦੇ ਪੂਰਨੀਆ ਤੋਂ ਸੰਸਦ ਮੈਂਬਰ ਪੱਪੂ ਯਾਦਵ ਨੇ ਅਯੋਧਿਆ ਰਾਮ ਮੰਦਰ ਚੜਾਵਾ ਮਾਮਲੇ ਵਿੱਚ ਕਥਿਤ ਹੇਰਾਫੇਰੀ ਦੇ ਮੁੱਦੇ ‘ਤੇ ਸੰਸਦ ਪਰਿਸਰ ਵਿੱਚ ਪ੍ਰਦਰਸ਼ਨ ਕੀਤਾ। ਪੱਪੂ ਯਾਦਵ ਸਾਧੂ ਦੇ ਭੇਸ ਵਿੱਚ ਪਹੁੰਚੇ ਸਨ ਅਤੇ ਸੰਸਦ ਪਰਿਸਰ ਦੇ ਬਾਹਰ ਬੈਠ ਗਏ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰ ਵੀ ਮੌਜੂਦ ਰਹੇ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੱਪੂ ਯਾਦਵ ਦੇ ਪ੍ਰਦਰਸ਼ਨ ਵਿੱਚ ਸਾਥ ਦਿੱਤਾ, ਜਦਕਿ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਵੀ ਇਸ ਮੁੱਦੇ ‘ਤੇ ਪੱਪੂ ਯਾਦਵ ਨਾਲ ਪ੍ਰਦਰਸ਼ਨ ਕੀਤਾ।

ਪੱਪੂ ਯਾਦਵ ਭਗਵਾਂ ਚੋਲਾ ਪਹਿਨ ਕੇ ਸੰਸਦ ਵਿੱਚ ਪਹੁੰਚੇ ਸਨ। ਇਸ ਦੌਰਾਨ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਨੇ ਰਾਹੁਲ ਗਾਂਧੀ ਤੋਂ ਪੈਸੇ ਵੀ ਲਏ, ਜਦਕਿ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰਾਂ ਤੋਂ ਵੀ ਚੰਦਾ ਲਿਆ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰ ਪੱਪੂ ਯਾਦਵ ਨੂੰ ਦਾਨ ਦੇਣ ਲੱਗੇ, ਜਿਸ ਤੋਂ ਬਾਅਦ ਕੁਝ ਸੰਸਦ ਮੈਂਬਰ ਸੰਕੇਤਕ ਤੌਰ ‘ਤੇ ਝਪਟਮਾਰੀ ਕਰਨ ਲੱਗੇ। ਇਸ ਦੌਰਾਨ ਅਯੋਧਿਆ ਤੋਂ ਸੰਸਦ ਮੈਂਬਰ ਅਵਧੇਸ਼ ਪ੍ਰਸਾਦ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਰਹੇ, ਜਦਕਿ ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ, ਡਿੰਪਲ ਯਾਦਵ ਸਮੇਤ ਸਾਰੇ ਸੰਸਦ ਮੈਂਬਰ ਪ੍ਰਦਰਸ਼ਨ ਕਰ ਰਹੇ ਸਨ। ਇਹ ਪੂਰਾ ਪ੍ਰਦਰਸ਼ਨ ਰਾਮ ਮੰਦਰ ਦੇ ਚੜ੍ਹਾਵੇ ਦੀ ਚੋਰੀ ਨਾਲ ਜੁੜਿਆ ਹੋਇਆ ਸੀ।

ਦਰਅਸਲ, ਸੰਸਦ ਦੇ ਮਾਨਸੂਨ ਸੈਸ਼ਨ ਦਾ ਸ਼ੁੱਕਰਵਾਰ ਨੂੰ 10ਵਾਂ ਦਿਨ ਹੈ, ਪਰ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ, ਉਸ ਤੋਂ ਬਾਅਦ ਵੀ ਜੰਮ ਕੇ ਹੰਗਾਮਾ ਹੋਇਆ, ਜਿਸ ‘ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਨੂੰ ਚੇਤਾਵਨੀ ਦਿੱਤੀ ਹੈ। ਹੰਗਾਮੇ ਦੇ ਚੱਲਦਿਆਂ ਲੋਕ ਸਭਾ ਦੀ ਕਾਰਵਾਈ ਦੁਪਹਿਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਅੱਜ ਵੀ ਸੰਸਦ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸੰਸਦ ਦੇ ਦੋਵਾਂ ਸਦਨਾਂ ਵਿੱਚ ਜੰਮ ਕੇ ਹੰਗਾਮਾ ਹੋਇਆ। ਰਾਜ ਸਭਾ ਦੀ ਕਾਰਵਾਈ 3 ਅਗਸਤ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment