ਅਵਨੀ ਲੇਖਰਾ ਦੇ ਸਿਰ ਸਜਿਆ ਪਹਿਲੀ ਭਾਰਤੀ ਗੋਲਡਨ ਗਰਲ ਦਾ ਤਾਜ

TeamGlobalPunjab
1 Min Read

ਨਵੀਂ ਦਿੱਲੀ : ਭਾਰਤੀ ਨਿਸ਼ਾਨੇਬਾਜ ਅਵਨੀ ਲੇਖਰਾ ਨੇ ਟੋਕੀਓ ਪੈਰਾਲੰਪਿਕ ‘ਚ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ ਸੋਮਵਾਰ ਨੂੰ ਗੋਲਡਨ ਨਿਸ਼ਾਨਾ ਲਗਾ ਕੇ ਇਤਿਹਾਸ ਰਚ ਦਿੱਤਾ। ਅਵਨੀ ਨੇ ਸੋਮਵਾਰ ਨੂੰ ਇੱਥੇ ਟੋਕੀਓ ਪੈਰਾਲੰਪਿਕ ਖੇਡਾਂ (Tokyo Paralympics 2020) ਦੇ ਨਿਸ਼ਾਨੇਬਾਜ਼ੀ ਮੁਕਾਬਲੇ ਵਿੱਚ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਕਲਾਸ SH1 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ।

ਅਵਨੀ ਨੇ ਫਾਈਨਲ ਵਿੱਚ 249.6 ਦਾ ਸਕੋਰ ਕਰਕੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ ਅਤੇ ਪਹਿਲਾ ਸਥਾਨ ਹਾਸਲ ਕੀਤਾ। ਉਸਨੇ ਚੀਨ ਦੇ ਝਾਂਗ ਕੁਇਪਿੰਗ (248.9 ਅੰਕ) ਨੂੰ ਪਛਾੜ ਦਿੱਤਾ। ਯੂਕਰੇਨ ਦੀ ਇਰਿਆਨਾ ਸ਼ੇਟਨਿਕ (227.5) ਨੇ ਕਾਂਸੀ ਦਾ ਤਗਮਾ ਜਿੱਤਿਆ

ਅਵਨੀ ਪੈਰਾਲੰਪਿਕ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਅਥਲੀਟ ਹੈ। ਇਨ੍ਹਾਂ ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲੇ ਵਿੱਚ ਵੀ ਭਾਰਤ ਦਾ ਇਹ ਪਹਿਲਾ ਤਮਗਾ ਹੈ। ਟੋਕੀਓ ਪੈਰਾਲਿੰਪਿਕਸ ਵਿੱਚ ਇਹ ਦੇਸ਼ ਦਾ ਪਹਿਲਾ ਸੋਨ ਤਮਗਾ ਵੀ ਹੈ।

Share this Article
Leave a comment