ਚੰਡੀਗੜ੍ਹ:ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਵੱਲੋਂ ਸੇਵਾਮੁਕਤੀ ਲੈਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਟਿੱਪਣੀ ਤੋਂ ਬਾਅਦ ਪਰਮਪਾਲ ਕੌਰ ਨੇ ਜਵਾਬ ਦਿੱਤਾ ਹੈ। ਪਰਮਪਾਲ ਕੌਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਇਸ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ ਹੈ ਕਿ ਭਾਜਪਾ ‘ਚ ਸ਼ਾਮਲ ਹੋਣ ਵਾਲਿਆਂ ਨੂੰ ਡੀਐਨਏ ਟੈਸਟ ਕਰਵਾਉਣ ਵਾਲੇ ਬਿਆਨ ਦਾ ਜਵਾਬ ਦਿੰਦੇ ਕਿਹਾ ‘ਸੁਖਬੀਰ ਬਾਦਲ ਨੂੰ ਖੁਦ ਵੀ ਡੀਐਨਏ ਦੀ ਫੁੱਲਫਾਰਮ ਨਹੀਂ ਪਤਾ ਹੋਵੇਗੀ।’
ਇਸ ਦੇ ਨਾਲ ਹੀ ਪਰਮਪਾਲ ਨੇ ਸੀਐਮ ਭਗਵੰਤ ਮਾਨ ਦੇ ਟਵੀਟ ਦਾ ਜਵਾਬ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਾਇਦ ਸੀਐਮ ਮਾਨ ਨੂੰ ਉਨ੍ਹਾਂ ਦੀ ਸੇਵਾਮੁਕਤੀ ਬਾਰੇ ਪਤਾ ਨਹੀਂ ਸੀ। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਉਨ੍ਹਾਂ ਨੇ ਸਵੈ-ਇੱਛਾ ਨਾਲ ਸੇਵਾਮੁਕਤੀ ਲੈ ਲਈ ਹੈ। ਅਸਤੀਫ਼ੇ ਅਤੇ ਸਵੈ-ਇੱਛਾ ਨਾਲ ਸੇਵਾਮੁਕਤੀ ਵਿੱਚ ਫਰਕ ਹੈ ਅਤੇ ਇਸ ਨਾਲ ਕਿਸੇ ਦਾ ਨੁਕਸਾਨ ਨਹੀਂ ਹੋਣ ਵਾਲਾ ਹੈ। ਇਸ ਦੇ ਨਾਲ ਹੀ ਪਰਮਪਾਲ ਕੌਰ ਨੇ ਕਿਹਾ ਕਿ ਉਹ ਟਿਕਟ ਲਈ ਭਾਜਪਾ ਵਿੱਚ ਸ਼ਾਮਲ ਨਹੀਂ ਹੋਈ ਹੈ। ਟਿਕਟ ਮਿਲੇ ਜਾਂ ਨਾ ਮਿਲੇ, ਉਹ ਪੰਜਾਬ ਲਈ ਕੰਮ ਕਰੇਗੀ। ਉਹ ਕਿਸਾਨਾਂ ਦਾ ਸੁਨੇਹਾ ਕੇਂਦਰ ਤੱਕ ਪਹੁੰਚਾਉਣਾ ਚਾਹੁੰਦੀ ਹੈ। ਉਹ ਕਿਸਾਨਾਂ ਦੇ ਨਾਲ ਖੜੀ ਹੈ। ਉਸ ਨੂੰ ਭਰੋਸਾ ਹੈ ਕਿ ਕਿਸਾਨ ਉਸ ਦਾ ਵਿਰੋਧ ਨਹੀਂ ਕਰਨਗੇ।
ਪਰਮਪਾਲ ਕੌਰ ਦੇ ਅਸਤੀਫੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਚੁੱਕੇ ਸਨ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਸੀ ਜਿਸ ਵਿੱਚ ਲਿਖਿਆ ਸੀ- ‘ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ.’
ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ..
— Bhagwant Mann (@BhagwantMann) April 11, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।