ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ DGP ਨਾਲ ਕੀਤੀ ਮੁਲਾਕਾਤ

Rajneet Kaur
2 Min Read

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਾਤਾ ਚਰਨ ਕੌਰ ਨੇ ਵੀ ਡੀਜੀਪੀ ਨਾਲ ਗੱਲਬਾਤ ਕੀਤੀ ਅਤੇ ਇਨਸਾਫ਼ ਦੀ ਮੰਗ ਕੀਤੀ । ਦੱਸ ਦੇਈਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਸਰਕਾਰ ਨੂੰ ਕਈ ਵਾਰੀ ਅਪੀਲ ਕੀਤੀ। ਉਨ੍ਹਾਂ ਨੇ ਪੰਜਾਬ ਪੁਲਿਸ ਅਤੇ ਸਰਕਾਰ ਦੀ ਕਾਰਜਗੁਜ਼ਾਰੀ ਉੱਤੇ ਕਈ ਸਵਾਲ ਖੜ੍ਹੇ ਕੀਤੇ ਸਨ।

ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਡੀਜੀਪੀ ਨਾਲ ਉਨ੍ਹਾਂ ਦੀ ਮੀਟਿੰਗ ਕਰੀਬ ਅੱਧਾ ਘੰਟਾ ਚੱਲੀ। ਹਾਲਾਂਕਿ ਮੂਸੇਵਾਲਾ ਦੇ ਮਾਪਿਆਂ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਨਹੀਂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਮੂਸੇਵਾਲਾ ਦੇ ਪਿਤਾ ਨੇ ਡੀਜੀਪੀ ਤੋਂ ਮੁਲਜ਼ਮਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਲਈ।ਪਿਛਲੇ ਮਹੀਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਡੀਜੀਪੀ ਨਾਲ ਮੀਟਿੰਗ ਦੀ ਮੰਗ ਕਰਦਿਆਂ 25 ਨਵੰਬਰ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਐਫਆਈਆਰ ਵਾਪਸ ਲੈ ਕੇ ਦੇਸ਼ ਛੱਡ ਦੇਣਗੇ। ਕਿਉਂਕਿ ਉਨ੍ਹਾਂ ਨੇ ਕਿਹਾ ਹੈ ਕਿ ਹੁਣ ਉਹ ਮੀਡੀਆ ‘ਚ ਕੋਈ ਬਿਆਨ ਨਹੀਂ ਦੇਣਗੇ, ਇਸ ਲਈ ਉਨ੍ਹਾਂ ਨੇ ਮੀਡੀਆ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਦਿੱਤੀ ਕਿ ਬੈਠਕ ‘ਚ ਕੀ ਚਰਚਾ ਹੋਈ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਪਰਿਵਾਰ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਕੋਈ ਵੀ ਪ੍ਰਸ਼ੰਸਕ ਜੋ ਵੀ ਉਨ੍ਹਾਂ ਨੂੰ ਮਿਲਣ ਆਉਂਦਾ ਹੈ, ਉਹ ਆਪਣਾ ਨਾਮ, ਪਤਾ ਅਤੇ ਆਪਣੇ ਦਸਤਖਤ ਰਜਿਸਟਰ ‘ਤੇ ਪਾ ਕੇ ਸਿੱਧੂ ਲਈ ਇਨਸਾਫ਼ ਦੀ ਮੰਗ ਕਰੇ। ਉਨ੍ਹਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਾਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment