ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ ‘ਚ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ: ਵਿਦੇਸ਼ਾਂ ਤੋਂ ਹਰ ਰੋਜ਼ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇੱਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ  ਆਈ ਹੈ ਜਿਥੇ ਇੱਕ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਬਲਾਕ ਮਾਹਿਲਪੁਰ ਦੇ ਪਿੰਡ ਪਾਲਦੀ ਦਾ ਦਲਵੀਰ ਸਿੰਘ  6 ਸਾਲ ਪਹਿਲਾਂ  ਕੈਨੇਡਾ ਗਿਆ ਸੀ। ਉਹ ਉੱਥੇ ਆਪਣੇ ਪਿਤਾ ਦੇ ਕੋਲ ਰਹਿ ਰਿਹਾ ਸੀ। ਕੈਨੇਡਾ ਵਿਖੇ ਕਾਰ ਅਤੇ ਟਰੈਕਟਰ ਨਾਲ ਹੋਈ ਭਿਆਨਕ ਟੱਕਰ ‘ਚ ਦਲਵੀਰ ਸਿੰਘ ਦੀ ਮੌਤ ਹੋ ਗਈ।

ਮ੍ਰਿਤਕ ਦਲਵੀਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦਲਵੀਰ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਘਰ ‘ਚ ਸੋਗ ਦੀ ਲਹਿਰ ਪਸਰ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment