ਅੰਮ੍ਰਿਤਪਾਲ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪੁੱਜੇ ਮਾਪੇ

Prabhjot Kaur
1 Min Read

ਡਿਬਰੂਗੜ੍ਹ: ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਆਪਣੇ ਪੁੱਤਰ ਨੂੰ ਮਿਲਣ ਲਈ ਡਿਬਰੂਗੜ੍ਹ ਕੇਂਦਰੀ ਜੇਲ੍ਹ ਗਏ। ਅੰਮ੍ਰਿਤਪਾਲ ਸਿੰਘ 23 ਅਪ੍ਰੈਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। 15 ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਵੀ ਉਹਨਾਂ ਨੂੰ ਮਿਲਣ ਲਈ ਡਿਬਰੂਗੜ੍ਹ ਪਹੁੰਚੀ ਸੀ।

ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਸ ਦੇ 9 ਨਜ਼ਦੀਕੀ ਸਾਥੀਆਂ ਵਿੱਚ ਦਲਜੀਤ ਸਿੰਘ ਕਲਸੀ, ਪਪਲਪ੍ਰੀਤ ਸਿੰਘ, ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ (ਅੰਮ੍ਰਿਤਪਾਲ ਸਿੰਘ ਦਾ ਚਾਚਾ), ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਬਸੰਤ ਸਿੰਘ ਅਤੇ ਗੁਰਿੰਦਰ ਸਿੰਘ ਸ਼ਾਮਲ ਹਨ।

ਦੱਸਣਯੋਗ ਹੈ ਕਿ ਬੀਤੀ 4 ਮਈ ਨੂੰ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਵਾਰਿਸ ਪੰਜਾਬ ਦੇ ਮੁਖੀ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਜਥੇ ਨਾਲ ਗਈ ਸੀ। ਇਸ ਦੌਰਾਨ ਅੰਮ੍ਰਿਤਪਾਲ ਨੇ ਜੇਲ੍ਹ ਵਿੱਚ ਆਪਣੀ ਪਤਨੀ ਨੂੰ ਮਿਲ ਕੇ ਕਿਹਾ ਸੀ ਕਿ ਸਭ ਕੁਝ ਚੜ੍ਹਦੀ ਕਲਾਂ ਵਿੱਚ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment