ਸਕੂਲ ਸਿੱਖਿਆ ਤੇ ਮੰਤਰੀ ਪਰਗਟ ਸਿੰਘ ਦਾ ਕੇਜਰੀਵਾਲ ਨੂੰ ਠੋਕਵਾਂ ਜਵਾਬ

TeamGlobalPunjab
3 Min Read

ਚੰਡੀਗੜ੍ਹ  – ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਕੂਲੀ ਸਿੱਖਿਆ ਵਿੱਚ ਦੇਸ਼ ਭਰ ਵਿੱਚ ਨੰਬਰ 1 ਦਾ ਦਰਜਾ ਜਿੱਤ ਕੇ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਉਪਰ ਸਵਾਲ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ।

 

ਪਰਗਟ ਸਿੰਘ ਜੀ ਨੇ ਕਿਹਾ ਕਿ ਅੱਜ ਪੰਜਾਬ ਨਵੀਂ ਸੋਚ ਅਤੇ ਤੰਦਰੁਸਤ ਸਿਹਤ ਨਾਲ ਅੱਗੇ ਵਧ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਸਿੰਘ ਜੀ ਨੇ ਕਿਹਾ ਕਿ ਅੱਜ ਪੰਜਾਬ ਦਾ ਸਿੱਖਿਆ ਵਿਭਾਗ ਦੱਖਣੀ ਅਫਰੀਕਾ ਦੇ ਟ੍ਰੇਨਰਾਂ ਨਾਲ ਮਿਲ ਕੇ ਸਕੂਲ ਪੱਧਰ ‘ਤੇ ਸਰੀਰਕ ਸਿੱਖਿਆ ਪ੍ਰਦਾਨ ਕਰੇਗਾ।ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਧਰਤੀ ਹੈ, ਜਿਨ੍ਹਾਂ ਦੀ ਸਿੱਖਿਆਵਾਂ ਤੇ ਸਾਢੇ ਪੰਜ ਸੌ ਸਾਲ ਤੋਂ ਪੂਰਾ ਪੰਜਾਬ ਤੇ ਪੰਜਾਬੀ ਅਮਲ ਕਰਦੇ ਆ ਰਿਹਾ ਹਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰੇ ਵਿੱਚ ਲੈਂਦਿਆਂ ਪਰਗਟ ਸਿੰਘ ਜੀ ਨੇ ਕਿਹਾ ਕਿ ਉਹ ਸਕੂਲੀ ਸਿੱਖਿਆ ਪ੍ਰਣਾਲੀ ‘ਤੇ ਸਿਰਫ ਫਿਲਮਾਂ ਦੀਆਂ ਸਕ੍ਰਿਪਟਾਂ ਵੇਚਦੇ ਹਨ।

 

- Advertisement -

ਪਰਗਟ ਸਿੰਘ ਨੇ ਆਪਣੀ ਸਰਕਾਰ ਦੀ ਪਹਿਲ ਦੱਸਦਿਆਂ ਕਿਹਾ ਕਿ ਪੰਜਾਬ ਦੇ ਜਿਹੜੇ ਸਕੂਲ ਅੰਤਰਰਾਸ਼ਟਰੀ ਸਰਹੱਦ ਦੇ ਆਸ-ਪਾਸ ਹਨ, ਜਿਨ੍ਹਾਂ ਦਾ ਪਹਿਲਾਂ 23ਵਾਂ ਦਰਜਾ ਸੀ, ਅੱਜ ਉਹ ਸਕੂਲ ਬਿਹਤਰ ਸਿੱਖਿਆ ਦੇ ਮਾਮਲੇ ਵਿਚ ਸਿਖਰ ‘ਤੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਤਕਨੀਕੀ ਸਿੱਖਿਆ ‘ਤੇ ਜ਼ੋਰ ਦਿੱਤਾ ਹੈ। ਪੰਜਾਬ ਕਾਂਗਰਸ ਸਰਕਾਰ ਨੇ ਦਿਖਾਵਾ ਘੱਟ ਤੇ ਜ਼ਿਆਦਾ ਕੰਮ ਕਰਨ ਦੀ ਨੀਅਤ ਨਾਲ ਪੰਜਾਬ ਦੇ ਹਿੱਤਾਂ ਲਈ ਕੰਮ ਕੀਤਾ।

ਸਿਆਸੀ ਮੁੱਦੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਅੱਜ ਕਾਂਗਰਸ ਆਪਣੇ ਸੁਹਿਰਦ ਚਿਹਰੇ ਨਾਲ ਚੋਣ ਮੈਦਾਨ ਵਿੱਚ ਹੈ।ਕਾਂਗਰਸ ਪਾਰਟੀ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਦੂਜੇ ਪਾਸੇ ਹੋਰ ਰਾਜਨੀਤਿਕ ਪਾਰਟੀਆਂ ਤਾਨਾਸ਼ਾਹੀ ਵਿੱਚ ਵਿਸ਼ਵਾਸ ਰੱਖਦੀਆਂ ਹਨ। ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਅੱਜ ਹੀ ਸਿਆਸਤ ਤੋਂ ਸੰਨਿਆਸ ਲੈ ਲੈਣਾ ਚਾਹੀਦਾ ਹੈ ਕਿਉਂਕਿ ਸੂਰਜ ਚੜ੍ਹਦਾ ਅਤੇ ਡੁੱਬਦਾ ਹੈ।ਪੰਜਾਬ ਕਾਂਗਰਸ ਦੀ ਰਾਜਨੀਤੀ ਤੇ ਰੌਸ਼ਨੀ ਪਾਉਂਦੀਆਂ ਦੱਸਿਆ ਕਾਂਗਰਸ ਪਾਰਟੀ ਪੰਜਾਬ ਵਿੱਚ 80 ਤੋਂ ਵੱਧ ਸੀਟਾਂ ਜਿੱਤ ਕੇ ਅਗਲੀ ਸਰਕਾਰ ਬਣਾਉਣ ਜਾ ਰਹੀ ਹੈ।

 

ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਪੰਜਾਬ ਦੀ ਅੰਤਰਰਾਸ਼ਟਰੀ ਖਿਡਾਰਨ ਮਾਲਵਿਕਾ ਹਾਂਡਾ ਦੇ ਮਾਮਲੇ ‘ਚ ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੀ ਧੀ ਹੈ ਅਤੇ ਪੰਜਾਬ ਸਰਕਾਰ ਨੇ ਉਸਨੂੰ ਉਸਦੀ ਬਣਦੀ ਇੱਜ਼ਤ ਪ੍ਰਦਾਨ ਕਰਕੇ ਉਸ ਨਾਲ ਕੀਤੇ ਵਾਅਦੇ ਨੂੰ ਪੂਰੇ ਕੀਤੇ ਹੈ। ਪਰਗਟ ਸਿੰਘ ਨੇ ਆਪਣੀ ਪ੍ਰੈੱਸ ਕਾਨਫਰੰਸ ਦੇ ਅੰਤ ‘ਚ ਕਿਹਾ ਕਿ ਪੰਜਾਬ ਕਾਂਗਰਸ ਮੁੜ ਤੋਂ ਪੰਜਾਬ ਵਿੱਚ ਬੋਹਮਤ ਹਾਸਲ ਕਰਕੇ ਪੰਜਾਬ ਵਿੱਚ 10 ਮਾਰਚ ਨੂੰ ਆਪਣੀ ਸਰਕਾਰ ਬਣਨ ਜਾ ਰਹੀ ਹੈ।

Share this Article
Leave a comment