ਕਾਂਗਰਸੀ ਵਿਧਾਇਕਾਂ ਨੇ ਕੈਪਟਨ ਖਿਲਾਫ ਖੋਲ੍ਹਿਆ ਮੋਰਚਾ, ਸਿੱਧੂ ਦੇ ਕਰੀਬੀ ਨੇ ਕਿਹਾ ਜਨਤਾ ਨੂੰ ਜਵਾਬ ਦੇਣਾ ਔਖਾ

TeamGlobalPunjab
2 Min Read

ਚੰਡੀਗੜ੍ਹ: ਕੋਰੋਨਾ ਸੰਕਟ ਅਤੇ ਲਾਕਡਾਉਨ ਦੇ ਵਿੱਚ ਪੰਜਾਬ ਵਿੱਚ ਸਿਆਸੀ ਜੰਗ ਵੀ ਤੇਜ ਹੋ ਗਈ ਹੈ। ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਕਾਂਗਰਸੀ ਵਿਧਾਇਕ ਪਦਮਸ੍ਰੀ ਪਰਗਟ ਸਿੰਘ ਅਤੇ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਆਪਣੀ ਹੀ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਨ ਵਿੱਚ ਲਗ ਗਏ ਹਨ।

ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਇੱਕ ਕਮਜ਼ੋਰ ਮੁੱਖ ਮੰਤਰੀ ਦੱਸਿਆ। ਉਨ੍ਹਾਂ ਨੇ ਕਿਹਾ ਕਿ ਸਮਝ ਤੋਂ ਬਾਹਰ ਹੈ ਕਿ ਪੰਜਾਬ ਵਿੱਚ ਸਰਕਾਰ ਕਾਂਗਰਸ ਦੀ ਹੈ ਜਾਂ ਮੁੱਖ ਸਕੱਤਰ ਦੀ ? ਮੰਤਰੀਆਂ ਅਤੇ ਚੀਫ ਸੈਕਰੇਟਰੀ ਦੇ ਵਿੱਚ ਹੋਏ ਵਿਵਾਦ ਤੋਂ ਬਾਅਦ ਮੁੱਖ ਮੰਤਰੀ ਨੂੰ ਤੱਤਕਾਲ ਵਿਧਾਇਕਾਂ ਦੀ ਬੈਠਕ ਬੁਲਾਉਣੀ ਚਾਹੀਦੀ ਸੀ ਅਤੇ ਸਾਫ਼ ਕਰਨਾ ਚਾਹੀਦਾ ਸੀ ਕਿ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਅਸੀਂ ਸਰਕਾਰ ਬਣਾਈ ਸੀ ਉਹ ਕਿਉਂ ਪੂਰੇ ਨਹੀਂ ਹੋਏ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਤਿੰਨ ਸਾਲ ਦੇ ਕਾਰਜਕਾਲ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਡੇਢ ਸਾਲ ਬਾਅਦ ਚੋਣ ਵਿੱਚ ਜਨਤਾ ਨੂੰ ਇਸਦਾ ਜਵਾਬ ਆਗੂਆਂ ਨੂੰ ਦੇਣਾ ਹੋਵੇਗਾ, ਅਫਸਰਾਂ ਨੂੰ ਨਹੀਂ। ਹਾਲਾਤ ਇਹ ਹਨ ਕਿ ਜਿਸ ਤਰ੍ਹਾਂ ਦੱਸ ਸਾਲ ਅਕਾਲੀ – ਬੀਜੇਪੀ ਗਠਜੋੜ ਦੀ ਸਰਕਾਰ ਚੱਲ ਰਹੀ ਸੀ, ਉਸੇ ਤਰ੍ਹਾਂ ਹੀ ਇਹ ਸਰਕਾਰ ਚੱਲ ਰਹੀ ਹੈ। ਇਨ੍ਹਾਂ ਦੋਵਾਂ ਦੀ ਕਾਰਗੁਜ਼ਾਰੀ ਵਿੱਚ ਜ਼ਿਆਦਾ ਫਰਕ ਨਹੀਂ ਹੈ।

ਕਾਦੀਆਂ ਤੋਂ ਕਾਂਗਰਸ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਸੀਐਮ ਨੂੰ ਕੁੱਝ ਬ‍ਿਊਰੋਕਰੇਟਸ ਨੇ ਬੰਦੀ ਬਣਾ ਰੱਖਿਆ ਹੈ। ਇਸਨੂੰ ਤਿੰਨ ਹੋਰ ਕਾਂਗਰਸ ਵਿਧਾਇਕਾਂ ਨੇ ਰਿਟਵੀਟ ਵੀ ਕੀਤਾ।

Share This Article
Leave a Comment