ਪੈਰਿਸ: ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਨੂੰ ਛੁਰੇਬਾਜ਼ੀ ਦੀ ਘਟਨਾ ਸਾਹਮਣੇ ਆਈ ਹੈ। ਪੈਰਿਸ ‘ਚ ਆਈਫਲ ਟਾਵਰ ਨੇੜ੍ਹੇ ਇਕ ਹਮਲਾਵਰ ਨੇ ਕੁਝ ਪੈਦਲ ਜਾ ਰਹੇ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।
ਫਰਾਂਸ ਦੇ ਗ੍ਰਹਿ ਮੰਤਰੀ ਗੇਰਾਲਡ ਦਰਮਨਿਨ ਨੇ ਸ਼ਨੀਵਾਰ ਨੂੰ ਕਿਹਾ ਕਿ ਮੱਧ ਪੈਰਿਸ ਵਿਚ ਆਈਫਲ ਟਾਵਰ ਦੇ ਨੇੜੇ ਇਕ ਹਮਲਾਵਰ ਨੇ ਪੈਦਲ ਚੱਲਣ ਵਾਲਿਆਂ ‘ਤੇ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਮੰਤਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਸ ਹਰਕਤ ‘ਚ ਆ ਗਈ ਅਤੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ।
Les policiers viennent d’avoir courageusement interpellé un assaillant s’en prenant à des passants à Paris, autour du quai de Grenelle. Une personne décédée et un blessé pris en charge par les Pompiers de Paris. Merci d’éviter le secteur.
— Gérald DARMANIN (@GDarmanin) December 2, 2023
ਜਾਣਕਾਰੀ ਮੁਤਾਬਕ ਇਹ ਘਟਨਾ ਪੈਰਿਸ ਦੇ ਕਵੇਈ ਡੇ ਗ੍ਰੇਨਲੇ ਦੇ ਆਸ-ਪਾਸ ਵਾਪਰੀ। ਮੰਤਰੀ ਨੇ ਦੱਸਿਆ ਕਿ ਹਮਲੇ ‘ਚ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਭੇਜਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।