ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਲਈ ਪ੍ਰਕਾਸ਼ ਸਿੰਘ ਬਾਦਲ ਦੀ ਕੇਜਰੀਵਾਲ ਨੂੰ ਅਪੀਲ

TeamGlobalPunjab
1 Min Read

ਚੰਡੀਗੜ੍ਹ: ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਕੇਜਰੀਵਾਲ ਸਰਕਾਰ ਨੂੰ ਅਪੀਲ ਕੀਤੀ ਹੈ। ਬਾਦਲ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ ਫਿਰਕੂ ਪੱਖਪਾਤ ਜਾਂ ਫਿਰ ਸਿਆਸੀ ਜਾਂ ਚੋਣਾਂ ਦੀ ਮੌਕਾਪ੍ਰਸਤੀ ਨੂੰ ਭਾਈ ਭੁੱਲਰ ਦੀ ਰਿਹਾਈ ਲਈ ਪ੍ਰਵਾਨਗੀ ਨਾ ਦੇਣ ਦਾ ਆਧਾਰ ਨਾ ਬਣਨ ਦੇਣ।

ਉਨ੍ਹਾਂ ਕਿਹਾ ਕਿ ਭੁੱਲਰ ਨੁੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਪਹਿਲਾਂ ਹੀ ਜੇਲ੍ਹ ‘ਚ ਆਪਣੀ ਸਜ਼ਾ ਪੂਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਇਹਨਾਂ ਹੀ ਛੋਟੇ ਛੋਟੇ ਕਾਰਨਾਂ ਦੇ ਰਾਹ ਤੁਰਨ ਦੀ ਬਿਰਤੀ ਤੋਂ ਗਰੇਜ਼ ਕਰਨਾ ਚਾਹੀਦਾ ਹੈ।

ਸਾਬਕਾ ਮੁੱਖ ਮੰਤਰੀ ਨੇ ਕੇਜਰੀਵਾਲ ਦਾ ਧਿਆਨ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਨਿਰੰਤਰ ਵਿਗੜ ਰਹੀ ਸਿਹਤ ਵੱਲ ਵੀ ਦਿਵਾਉਂਦਿਆਂ ਕਿਹਾ ਕਿ ਕਾਨੁੰਨੀ ਆਧਾਰ ਦੀ ਥਾਂ ’ਤੇ ਮਨੁੱਖਤਾ ਦੇ ਆਧਾਰ ’ਤੇ ਤੁਹਾਨੁੰ ਇਸ ਕੇਸ ‘ਚ ਹਾਂ ਪੱਖੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਦੇ ਵੀ ਉਨ੍ਹਾਂ ਨੁੰ ਮੁਆਫ ਨਹੀਂ ਕਰ ਸਕਦਾ ਜੋ ਇਥੇ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨਾਲ ਪੰਗਾ ਲੈਂਦੇ ਹੋਣ।

Share This Article
Leave a Comment