ਬਾਦਲ ਤੇ ਵਾਜਪਈ ਦੀ ਗੂੜ੍ਹੀ ਦੋਸਤੀ, ਅਟਲ ਨੂੰ PM ਬਣਾਉਣ ‘ਚ ਵੀ ਰਿਹਾ ਸੀ ਅਹਿਮ ਰੋਲ

Prabhjot Kaur
2 Min Read

ਨਵੀਂ ਦਿੱਲੀ: ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬ ਦੀ ਸਿਆਸਤ ਦੇ ਇੱਕ ਯੁੱਗ ਦਾ ਅੰਤ ਵੀ ਹੋ ਗਿਆ। ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਦਾ ਸੱਤ ਦਹਾਕਿਆ ਦਾ ਲੰਬਾ ਸਿਆਸੀ ਸਫਰ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਰਾਜਨੀਤੀ ਵਿੱਚ ਆਪਣੀ ਇੱਕ ਵੱਖਰੀ ਥਾਂ ਬਣਾਈ। ਪ੍ਰਕਾਸ਼ ਸਿੰਘ ਬਾਦਲ ਨੇ ਆਜ਼ਾਦੀ ਦੀ ਸਵੇਰੇ ਤੋਂ ਲੈ ਕੇ ਐਮਰਜੇਂਸੀ ਦਾ ਹਨੇਰਾ ਵੀ ਵੇਖਿਆ।

ਅੱਜ ਇਸ ਦਿੱਗਜ ਸਿਆਸਤਦਾਨ ਨੂੰ ਸੋਸ਼ਲ ਮੀਡੀਆ ‘ਤੇ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਚੰਡੀਗੜ੍ਹ ਪੁੱਜੇ। ਅਜਿਹੇ ਸਮੇਂ ‘ਚ ਲੋਕਾਂ ਵਲੋਂ ਅਟਲ ਬਿਹਾਰੀ ਵਾਜਪਾਈ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਦੋਸਤੀ ਨੂੰ ਵੀ ਯਾਦ ਕੀਤਾ ਜਾ ਰਿਹਾ ਹੈ।

- Advertisement -

ਅਟਲ ਬਿਹਾਰੀ ਵਾਜਪਾਈ ਤੇ ਪ੍ਰਕਾਸ਼ ਸਿੰਘ ਬਾਦਲ ਦੀ ਬਹੁਤ ਹੀ ਚੰਗੇ ਦੋਸਤ ਸਨ ਤੇ ਅਟਲ ਨੂੰ ਪ੍ਰਧਾਨ ਮੰਤਰੀ ਬਣਾਉਣ ਵਿੱਚ ਵੀ ਬਾਦਲ ਦਾ ਅਹਿਮ ਰੋਲ ਵੀ ਰਿਹਾ ਸੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਦਾ ਸਮਰਥਨ ਦਿੱਤਾ ਸੀ। ਉਹ ਕਹਿੰਦੇ ਸਨ ਭਾਜਪਾ ਦੇ ਨਾਲ ਅਕਾਲੀ ਦਲ ਦਾ ਰਿਸ਼ਤਾ ਪਵਿੱਤਰ ਹੈ।

ਖੇਤੀ ਕਾਨੂੰਨਾਂ ਕਾਰਨ ਭਾਜਪਾ ਤੋਂ ਹੋਏ ਵੱਖ

ਕੇਂਦਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਖਿਲਾਫ ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ ਤਾਂ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਲਿਖਿਆ ਸੀ ਕਿ ਇਹ ਯਕੀਨ ਕਰਨਾ ਬਹੁਤ ਹੀ ਔਖਾ ਹੈ ਕਿ ਇੰਨੀ ਭਾਰੀ ਬਹੁਮਤ ਵਾਲੀ ਸਰਕਾਰ ਫੈਸਲੇ ਲੈਣ ਵਿੱਚ ਅਸਫਲਤਾ ਨੂੰ ਰੋਕ ਨਹੀਂ ਪਾ ਰਹੀ ਹੈ। ਇਸ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਰਿਸ਼ਤੇ ਟੁੱਟ ਗਏ ਅਤੇ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment