ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬ ਸਰਕਾਰ ਨੂੰ ਅਪੀਲ, ‘ਕਿਸੇ ਵੀ ਹਾਲਤ ‘ਚ ਮੈਨੂੰ ਨਾਂ ਭੇਜੀ ਜਾਵੇ ਪੈਨਸ਼ਨ’

TeamGlobalPunjab
2 Min Read

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਸਾਬਕਾ ਵਿਧਾਇਕ ਦੇ ਤੌਰ ‘ਤੇ ਮਿਲਣ ਵਾਲੀ ਪੈਨਸ਼ਨ ਉਹ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਇਸ ਪੈਸੇ ਨੂੰ ਪੰਜਾਬ ਦੇ ਹਿੱਤਾਂ ਲਈ ਵਰਤਿਆ ਜਾਵੇ।

ਸ਼੍ਰੋਮਣੀ ਅਕਾਲੀ ਦਲ ਨੇ ਟਵੀਟ ਕਰ ਲਿਖਿਆ, “ਮੈਂ ਬੇਨਤੀ ਕਰਦਾ ਹਾਂ ਪੰਜਾਬ ਸਰਕਾਰ ਤੇ ਮਾਣਯੋਗ ਸਪੀਕਰ ਨੂੰ ਕਿ ਸਾਬਕਾ ਵਿਧਾਇਕ ਵਜੋਂ ਮੈਨੂੰ ਜੋ ਵੀ ਪੈਨਸ਼ਨ ਮਿਲ ਰਹੀ ਹੈ, ਕਿਰਪਾ ਕਰਕੇ ਉਸ ਦੀ ਵਰਤੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੀਤੀ ਜਾਵੇ। ਇਸ ਨੂੰ ਕਿਸੇ ਵੀ ਹਾਲਤ ਵਿੱਚ ਮੈਨੂੰ ਨਹੀਂ ਭੇਜਿਆ ਜਾਣਾ ਚਾਹੀਦਾ। ਲਿਖਤੀ ਰੂਪ ਵਿੱਚ ਰਸਮੀ ਬੇਨਤੀ ਵੱਖਰੇ ਤੌਰ ‘ਤੇ ਭੇਜੀ ਜਾ ਰਹੀ ਹੈ- ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ”

Share this Article
Leave a comment