ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ, PGI ਕਰਵਾਇਆ ਗਿਆ ਸੀ ਦਾਖ਼ਲ

Prabhjot Kaur
1 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤ ਵਿਗੜਨ ਦੇ ਚਲਦਿਆਂ ਚੰਡੀਗੜ੍ਹ ਦੇ PGI ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਜਾਂਚ ਲਈ ਪੀਜੀਆਈ ਲਿਆਂਦਾ ਗਿਆ, ਜਿੱਥੇ ਹਲਕੇ ਬੁਖਾਰ ਕਾਰਨ ਉਸ ਨੂੰ ਨਿਗਰਾਨੀ ਹੇਠ ਰੱਖਿਆ ਗਿਆ।

ਸਾਬਕਾ ਮੁੱਖ ਮੰਤਰੀ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਡਾਕਟਰਾਂ ਨੇ ਦੱਸਿਆ ਕਿ ਉਸ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਪਾਰਟੀ ਆਗੂ ਦਲਜੀਤ ਸਿੰਘ ਚੀਮਾ ਨੇ ਬੀਤੇ ਦਿਨੀਂ ਜਾਣਕਾਰੀ ਦਿੰਦੇ ਦੱਸਿਆ ਸੀ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਐਡਵਾਂਸਡ ਕਾਰਡੀਆਕ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਹ ਇੱਥੇ ਪੀਜੀਆਈਐਮਈਆਰ ਵਿੱਚ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment