ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। ਜਿਸ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਨੂੰ ਚਿੱਠੀ ਵੀ ਲਿਖ ਦਿੱਤੀ ਹੈ।
ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕਰੀਬ ਤਿੰਨ ਪੰਨਿਆਂ ਦੀ ਚਿੱਠੀ ਲਿਖ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ, ਸਰਕਾਰ ਵਲੋਂ ਕਿਸਾਨਾਂ ‘ਤੇ ਢਾਹੇ ਗਏ ਤਸ਼ੱਦਦ ਦੀ ਨਿਖੇਧੀ ਕੀਤੀ ਅਤੇ ਪਦਮ ਵਿਭੂਸ਼ਣ ਨੂੰ ਵਾਪਸ ਕਰ ਦਿੱਤਾ। ਉਨ੍ਹਾਂ ਨੇ ਲਿਖਿਆ ਮੈਂ ਜੋ ਵੀ ਹਾਂ ਕਿਸਾਨਾਂ ਦੀ ਵਜ੍ਹਾ ਕਾਰਨ ਹੀ ਹਾਂ।