ਪ੍ਰਕਾਸ਼ ਸਿੰਘ ਬਾਦਲ ਦੀ ਇੱਛਾ ਹੈ ਕਿ ਉਹ ਆਖ਼ਰੀ ਸਾਹ ਤੱਕ ਲੰਬੀ ਹਲਕੇ ਦੀ ਸੇਵਾ ਕਰਨ

TeamGlobalPunjab
2 Min Read

ਲੰਬੀ: ਵਿਧਾਨ ਸਭਾ ਹਲਕਾ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਵਿਰ ਫਿਰ ਚੋਣ ਮੈਦਾਨ ਵਿਚ ਹਨ।ਇਸ ਮੌਕੇ  ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਲੰਬੀ ਹਲਕੇ ਦੇ ਵੋਟਰਾਂ ਨੇ ਉਨ੍ਹਾਂ ਨੂੰ ਸਧਾਰਨ ਵਿਅਕਤੀ ਤੋਂ ਸਰਪੰਚ ਅਤੇ ਉਸ ਤੋਂ ਅਗਾਂਹ 25 ਸਾਲ ਤੱਕ ਪੰਜਾਬ ਦੀ ਸੇਵਾ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ  ਉਨ੍ਹਾਂ ਦੀ ਇੱਛਾ ਹੈ ਕਿ ਉਹ ਆਖ਼ਰੀ ਸਾਹ ਤੱਕ ਲੰਬੀ ਹਲਕੇ ਦੀ ਸੇਵਾ ਕਰਨ।

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪਿੰਡਾਂ ਵਿੱਚ ਕੰਮ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਹਨ ਅਤੇ ਕਾਂਗਰਸ ਦੀ ਸਰਕਾਰ ਨੇ ਕਿਸੇ ਵੀ ਪਿੰਡ ਦੀ ਸਾਰ ਨਹੀਂ ਲਈ। ਉਨ੍ਹਾਂ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਫੜ੍ਹ ਝੂਠੀ ਸਹੁੰ ਖਾਧੀ ਅਤੇ ਕੋਈ ਕੰਮ ਨਹੀਂ ਕੀਤਾ, ਆਖਰੀ ਸਮੇਂ ਪਾਰਟੀ ਨੇ ਉਨ੍ਹਾਂ ਨੂੰ ਉਤਾਰ ਕੇ ਚੰਨੀ ਨੂੰ ਮੁੱਖ ਮੰਤਰੀ ਦੀ ਕੁਰਸੀ ‘ਤੇ ਬਿਠਾ ਦਿੱਤਾ। ਹੁਣ ਉਸ ਦੇ ਨਾਮ ‘ਤੇ ਗੁਮਰਾਹ ਕਰ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗਲਾ ਖ਼ਰਾਬ ਹੋਣ ਕਰਕੇ ਰੈਲੀ ਨੂੰ ਸੰਬੋਧਨ ਨਹੀਂ ਕਰ ਸਕੇ।  ਸੁਖਬੀਰ ਬਾਦਲ ਵੱਲੋਂ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਵਿਚਾਰ ਸਾਂਝੇ ਕੀਤੇ। ਸੁਖਬੀਰ ਬਾਦਲ ਨੇ ਸਟੇਜ ਤੋਂ ਹੱਥ ਹਿਲਾ ਕੇ ਹਲਕੇ ਭਰ ਵਿਚੋਂ ਪੁੱਜੇ ਵਰਕਰਾਂ ਅਤੇ ਵੋਟਰਾਂ ਦਾ ਸਵਾਗਤ ਕੀਤਾ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ 20 ਤਰੀਕ ਨੂੰ ਜੋ ਵੋਟਾਂ ਪੈਣੀਆਂ ਹਨ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਨਵੀ ਸਰਕਾਰ ਬਣਨੀ ਹੈ ਤੇ ਉਸ ਨੇ ਪੰਜ ਸਾਲ ਤੁਹਾਡੀ ਸੇਵਾ ਕਰਨੀ ਹੈ। ਉਨ੍ਹਾਂ ਕਿਹਾ ਇਹ ਤੁਹਾਡਾ ਫੈਸਲਾ ਬਹੁਤ ਅਹਿਮ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment