ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜੱਦੀ ਪਿੰਡ ਬਾਦਲ ‘ਚ 27 ਅਪ੍ਰੈਲ ਨੂੰ ਹੋਵੇਗਾ ਅੰਤਿਮ ਸਸਕਾਰ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦਾ  ਅੰਤਿਮ ਸੰਸਕਾਰ ਵੀਰਵਾਰ ਨੂੰ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ । ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫ਼ਤਰ ਤੋਂ ਸ਼ੁਰੂ ਹੋਵੇਗੀ। ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਪਿੰਡ ਬਾਦਲ ਤੱਕ ਜਾਵੇਗੀ। ਰਸਤੇ ਵਿੱਚ ਰਾਜਪੁਰਾ, ਪਟਿਆਲਾ ਅਤੇ ਫਿਰ ਸੰਗਰੂਰ,  ਬਰਨਾਲਾ, ਰਾਮਪੁਰਾ, ਫੂਲ ਅਤੇ ਬਠਿੰਡਾ ਤੋਂ ਹੁੰਦੇ ਹੋਏ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਬਾਦਲ ਪਹੁੰਚੇਗੀ।

ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।  ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਸਵੇਰੇ 10:00 ਤੋਂ 12:00 ਵਜੇ ਤੱਕ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫਤਰ ਵਿਖੇ ਲਿਆਂਦਾ ਜਾਵੇਗਾ। ਲੋਕਾਂ ਨੂੰ ਇੱਥੇ ਉਨ੍ਹਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਲਿਜਾਇਆ ਜਾਵੇਗਾ। ਜਿੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਦਸਣਯੋਗ ਹੈ ਕਿ  ਪ੍ਰਕਾਸ਼ ਸਿੰਘ ਬਾਦਲ ਨੇ ਸਾਲ 1947 ਵਿੱਚ ਰਾਜਨੀਤੀ ਦੀ ਸ਼ੁਰੂਆਤ ਕੀਤੀ ਸੀ। ਸਭ ਤੋਂ ਪਹਿਲਾਂ ਉਨ੍ਹਾਂ ਨੇ ਸਰਪੰਚ ਦੀ ਚੋਣ ਲੜੀ ਅਤੇ ਜਿੱਤ ਹਾਸਿਲ ਕੀਤੀ। ਇਸ ਦੇ ਨਾਲ ਹੀ ਸਾਲ 1957 ‘ਚ ਪਹਿਲੀ ਵਿਧਾਨ ਸਭਾ ਚੋਣ ਲੜੀ। ਉਹ 1969 ਵਿੱਚ ਫਿਰ ਜਿੱਤ ਗਏ। 1969-70 ਤੱਕ ਉਹ ਪੰਚਾਇਤ ਰਾਜ, ਪਸ਼ੂ ਪਾਲਣ, ਡੇਅਰੀ ਆਦਿ ਮੰਤਰਾਲਿਆਂ ਦੇ ਮੰਤਰੀ ਰਹੇ। ਇਸ ਤੋਂ ਇਲਾਵਾ ਉਹ 1970-71, 1977-80, 1997-2002 ਵਿੱਚ ਪੰਜਾਬ ਦੇ ਮੁੱਖ ਮੰਤਰੀ ਬਣੇ। ਪ੍ਰਕਾਸ਼ ਸਿੰਘ ਬਾਦਲ 1972, 1980 ਅਤੇ 2002 ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਬਣੇ। ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਤੋਂ ਬਾਅਦ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਵੀ ਬਣ ਗਏ। ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment