ਬਜਟ ਸੈਸ਼ਨ 2026 : ਅੱਜ ਤੋਂ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਵੇਗਾ ਸੈਸ਼ਨ ਦਾ ਆਗਾਜ਼, ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ ਆਮ ਬਜਟ

Global Team
2 Min Read

ਨਵੀ ਦਿੱਲੀ: ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਭਾਸ਼ਣ ਨਾਲ ਸ਼ੁਰੂ ਹੋ ਰਿਹਾ ਹੈ। ਆਪਣੇ ਸੰਬੋਧਨ ਵਿੱਚ ਰਾਸ਼ਟਰਪਤੀ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਭਵਿੱਖ ਲਈ ਨੀਤੀਆਂ ਅਤੇ ਤਰਜੀਹਾਂ ਦੀ ਰੂਪਰੇਖਾ ਪੇਸ਼ ਕਰਨਗੇ। ਕੇਂਦਰੀ ਬਜਟ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ। ਦੇਸ਼ ਦੇ ਸੰਸਦੀ ਇਤਿਹਾਸ ਵਿੱਚ ਇਹ ਦੂਜੀ ਵਾਰ ਹੋਵੇਗਾ ਜਦੋਂ ਕੇਂਦਰੀ ਬਜਟ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ। 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਗਾਤਾਰ ਨੌਵੀਂ ਵਾਰ ਕੇਂਦਰੀ ਬਜਟ ਪੇਸ਼ ਕਰਨਗੇ। ਜਿਸ ਕਾਰਨ ਉਨ੍ਹਾਂ ਤੋਂ ਵੱਡੇ ਆਰਥਿਕ ਫੈਸਲਿਆਂ ਦੀ ਉਮੀਦ ਹੈ। ਸਰਕਾਰ ਨੇ ਇਸ ਦਿਨ ਨੂੰ ਅਧਿਕਾਰਤ ਤੌਰ ‘ਤੇ ‘ਬਜਟ ਡੇ’ ਵਜੋਂ ਘੋਸ਼ਿਤ ਕੀਤਾ ਹੈ।

ਦੱਸ ਦਈਏ ਕਿ18ਵੀਂ ਲੋਕ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ ਅਤੇ 2 ਅਪ੍ਰੈਲ ਤੱਕ ਜਾਰੀ ਰਹੇਗਾ। ਬਜਟ ਸੈਸ਼ਨ ਦੋ ਹਿੱਸਿਆਂ ਵਿੱਚ ਹੋਵੇਗਾ: ਪਹਿਲਾ 28 ਜਨਵਰੀ ਤੋਂ 13 ਫਰਵਰੀ ਤੱਕ, ਅਤੇ ਦੂਜਾ 9 ਮਾਰਚ ਤੋਂ 2 ਅਪ੍ਰੈਲ ਤੱਕ। ਇਸ ਸਮੇਂ ਦੌਰਾਨ ਕੁੱਲ 30 ਬੈਠਕਾਂ ਹੋਣਗੀਆਂ। 28 ਜਨਵਰੀ ਅਤੇ 1 ਫਰਵਰੀ ਨੂੰ ਕੋਈ ਜ਼ੀਰੋ ਆਵਰ ਨਹੀਂ ਹੋਵੇਗਾ। ਸੈਸ਼ਨ ਦਾ ਪਹਿਲਾ ਹਿੱਸਾ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ।

ਇਹ ਸੈਸ਼ਨ ਧੰਨਵਾਦ ਪ੍ਰਸਤਾਵ ‘ਤੇ ਬਹਿਸ ਅਤੇ ਕੇਂਦਰੀ ਬਜਟ ‘ਤੇ ਚਰਚਾ ‘ਤੇ ਕੇਂਦ੍ਰਿਤ ਹੋਵੇਗਾ। ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਚਰਚਾ ਲਈ ਤਿੰਨ ਦਿਨ (2 ਤੋਂ 4 ਫਰਵਰੀ) ਅਸਥਾਈ ਤੌਰ ‘ਤੇ ਤਹਿ ਕੀਤੇ ਗਏ ਹਨ। ਸੰਸਦ ਦਾ ਬਜਟ ਸੈਸ਼ਨ ਹੰਗਾਮੇਦਾਰ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ, ਵਿਰੋਧੀ ਧਿਰ ਇਸ ਸੈਸ਼ਨ ਵਿੱਚ SIR, VB-G RAMG ਕਾਨੂੰਨ, ਅਮਰੀਕਾ ਵੱਲੋਂ ਭਾਰਤ ‘ਤੇ ਲਗਾਏ ਗਏ ਟੈਰਿਫ, ਵਿਦੇਸ਼ ਨੀਤੀ, ਹਵਾ ਪ੍ਰਦੂਸ਼ਣ ਮੁੱਦਾ, ਆਰਥਿਕਤਾ, ਕਿਸ਼ੋਰਾਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਵਰਗੇ ਮੁੱਦਿਆਂ ‘ਤੇ ਚਰਚਾ ਦੀ ਮੰਗ ਵੀ ਕਰੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment