ਨਵੀਂ ਦਿੱਲੀ: ਸੰਸਦ ਦਾ ਸਰਦ ਰੁੱਤ ਇਜਲਾਸ ਸੋਮਵਾਰ ਯਾਨੀ ਅੱਜ ਤੋਂ ਸ਼ੁਰੂ ਹੋ ਰਿਹਾ ਹੈ, ਜੋ 13 ਦਸੰਬਰ ਤੱਕ ਚੱਲੇਗਾ। ਇਸ ਦੌਰਾਨ ਸੁਸਤ ਹੁੰਦੀ ਆਰਥਿਕ ਹਾਲਤ, ਵਧ ਰਹੀ ਬੇਰੁਜ਼ਗਾਰੀ, ਕਿਸਾਨਾਂ ਦੇ ਸੰਕਟ ਅਤੇ ਜੰਮੂ-ਕਸ਼ਮੀਰ ਦੇ ਮੁੱਦੇ ‘ਤੇ ਗੱਲ ਹੋ ਸਕਦੀ ਹੈ।
ਇਸ ਸੈਸ਼ਨ ’ਚ ਸਰਕਾਰ 35 ਬਿਲ ਲਿਆਉਣ ਵਾਲੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਨੇ ਸਾਫ ਸੰਕੇਤ ਦਿੱਤੇ ਹਨ ਕਿ ਇਸ ਸੈਸ਼ਨ ਦੌਰਾਨ ਉਨ੍ਹਾਂ ਦਾ ਟੀਚਾ ਨਾਗਰਿਕਤਾ ਸੋਧ ਬਿਲ ਪਾਸ ਕਰਵਾਉਣਾ ਹੈ।
ਸਰਕਾਰ ਵਲੋਂ ਐਤਵਾਰ ਨੂੰ ਸਰਬ ਪਾਰਟੀ ਵੱਲੋਂ ਬੈਠਕ ਬੁਲਾਈ ਗਈ , ਜਿਸ ਵਿੱਚ 27 ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਨਿਯਮਾਂ ਦੇ ਅਨੁਸਾਰ ਸਾਰੇ ਮੁੱਦਿਆਂ ‘ਤੇ ਬਹਿਸ ਨੂੰ ਤਿਆਰ ਹੈ। ਇਹ ਸੈਸ਼ਨ ਵੀ ਪਿਛਲੇ ਸਤਰ ਵਰਗਾ ਹੀ ਨਤੀਜਾ ਦੇਣ ਵਾਲਾ ਹੋਣਾ ਚਾਹੀਦਾ ਹੈ।