ਅਮਰੀਕਾ ‘ਚ ਜਹਾਜ਼ ਕਰੈਸ਼ ‘ਚ ਸੰਸਦ ਮੈਂਬਰ ਡਗ ਲਾਰਸਨ, ਪਤਨੀ ਅਤੇ ਦੋ ਬੱਚਿਆਂ ਦੀ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ:  ਅਮਰੀਕਾ ਦੇ ਪੂਰਬੀ ਉਟਾਹ ਵਿੱਚ  ਇੱਕ ਜਹਾਜ਼ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਮੋਆਬ ਦੇ ਬਾਹਰਵਾਰ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਜਹਾਜ਼ ਹਾਦਸੇ ਵਿੱਚ ਉੱਤਰੀ ਡਕੋਟਾ ਰਾਜ ਦੇ ਸੈਨੇਟਰ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਦੋ ਛੋਟੇ ਬੱਚਿਆਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਰਿਪਬਲਿਕਨ ਪਾਰਟੀ ਦੇ ਇਕ ਸੰਸਦ ਮੈਂਬਰ ਨੇ ਦਿੱਤੀ  ਹੈ।

ਸੈਨੇਟ ਦੇ ਰਿਪਬਲਿਕਨ ਨੇਤਾ ਡੇਵਿਡ ਹੌਗ ਨੇ ਆਪਣੇ ਸਾਥੀ ਸੈਨੇਟਰਾਂ ਨੂੰ ਭੇਜੀ ਇੱਕ ਈਮੇਲ ਵਿੱਚ  ਡੱਗ ਲਾਰਸਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸੀਨੀਅਰ ਅਧਿਕਾਰੀਆਂ ਨੇ ਇਕ ਬਿਆਨ ‘ਚ ਕਿਹਾ ਕਿ ਜਹਾਜ਼ ਮੋਆਬ ਦੇ ਉੱਤਰ ‘ਚ ਲਗਭਗ 15 ਮੀਲ ਦੂਰ ਕੈਨਿਯਨਲੈਂਡਜ਼ ਏਅਰਫੀਲਡ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਐਤਵਾਰ ਸ਼ਾਮ ਨੂੰ ਹਾਦਸਾਗ੍ਰਸਤ ਹੋ ਗਿਆ। ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਜਹਾਜ਼ ‘ਚ ਸਵਾਰ ਸਾਰੇ ਚਾਰ ਲੋਕ ਮਾਰੇ ਗਏ ਸਨ।

ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਸੋਸ਼ਲ ਮੀਡੀਆ ਐਕਸ ‘ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਜਹਾਜ਼ ਦੇ ਕਰੈਸ਼ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment