ਨਵੀਂ ਦਿੱਲੀ ਲੋਕ ਸਭਾ ਦਾ ਮੌਨਸੂਨ ਇਜਲਾਸ ਸ਼ੁਰੂ ਹੋ ਗਿਆ ਹੈ। ਅੱਜ ਇਜਲਾਸ ਦੇ ਪਹਿਲੇ ਦਿਨ ਲੋਕ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ਵਿੱਚ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਮਸ਼ਹੂਰ ਸ਼ਾਸਤਰੀ ਗਾਇਕ ਪੰਡਿਤ ਜਸਰਾਜ, ਲੋਕ ਸਭਾ ਮੈਂਬਰ ਐੱਚ ਵਸੰਤ ਕੁਮਾਰ ਅਤੇ ਤੇਰਾਂ ਸਾਬਕਾ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ 20 ਮਿੰਟ ਮਗਰੋਂ ਸੈਸ਼ਨ ਨੂੰ ਇਕ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ।
ਕੋਰੋਨਾ ਵਾਇਰਸ ਮਹਾਂਮਾਰੀ ਵਿਚਾਲੇ ਲੋਕ ਸਭਾ ਦਾ ਇਹ ਪਹਿਲਾ ਸੈਸ਼ਨ ਹੈ। ਇਸ ਦੌਰਾਨ ਸਮਾਜਿਕ ਦੂਰੀ ਅਤੇ ਕੋਵਿਡ-19 ਦੀਆਂ ਦਿਸ਼ਾ ਨਿਰਦੇਸ਼ ਦੀ ਪਾਲਣਾ ਕਰਵਾਉਣ ਦੇ ਲਈ ਸੈਸ਼ਨ ਨੂੰ ਸਵੇਰੇ 9 ਵਜੇ ਸ਼ੁਰੂ ਕੀਤਾ ਗਿਆ ।
ਸੈਸ਼ਨ ਦੇ ਅੰਦਰ ਵੀ ਸਾਰੇ ਮੈਂਬਰ ਮਾਸਕ ਪਹਿਣ ਕੇ ਪਹੁੰਚੇ ਸਨ ਅਤੇ ਮਿੱਥੀ ਹੋਈ ਦੂਰੀ ਮੁਤਾਬਕ ਬੈਠੇ ਹੋਏ ਸਨ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੈਂਬਰਾਂ ਨੂੰ ਦੇਸ਼ ਦੀਆਂ ਮਸ਼ਹੂਰ ਵਿਛੜੀਆਂ ਰੂਹਾਂ ਸਬੰਧੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਸੰਸਦ ਮੈਂਬਰਾਂ ਨੇ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਦਿੱਤੀ ਇਸ ਦੌਰਾਨ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਡਿਊਟੀ ਦਿੰਦਿਆਂ ਜਾਨ ਗੁਆਉਣ ਵਾਲੇ ਕੋਰੋਨਾ ਵਾਰੀਅਰਸ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ।