ਫ਼ਰੀਦਕੋਟ – ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅੱਜ ਅਦਾਲਤ ‘ਚ ਪੇਸ਼ ਹੋਏ, ਜਿਥੇ ਉਨ੍ਹਾਂ ਨੇ ਨਾਰਕੋ ਟੈਸਟ ਲਈ ਆਪਣੀ ਲਿਖਤੀ ਸਹਿਮਤੀ ਦੇ ਦਿੱਤੀ ਹੈ। ਉਮਰਾਨੰਗਲ ਨੇ ਕਿਹਾ ਕਿ ਉਹ ਹਰ ਜਾਂਚ ਟੀਮ ਨੂੰ ਸਹਿਯੋਗ ਕਰਦੇ ਆਏ ਹਨ ਅਤੇ ਅੱਗੇ ਤੋਂ ਵੀ ਕਰਦੇ ਰਹਿਣਗੇ।
ਇਸ ਤੋਂ ਇਲਾਵਾ ਉਮਰਾਨੰਗਲ ਨੇ ਪਿਛਲੀ ਸਿੱਟ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ।
ਦੱਸਣਯੋਗ ਹੈ ਕਿ ਹੈ ਨਵੀਂ ਸਿੱਟ ਵਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਲਈ ਅਦਾਲਤ ਨੂੰ ਅਰਜ਼ੀ ਦਿੱਤੀ ਗਈ ਸੀ। ਇਸ ਟੈਸਟ ਲਈ ਸੁਮੇਧ ਸੈਣੀ ਅਤੇ ਚਰਨਜੀਤ ਸ਼ਰਮਾ ਨੇ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਪਰਮਰਾਜ ਸਿੰਘ ਉਮਰਾਨੰਗਲ ਨੇ ਇਸ ਟੈਸਟ ਲਈ ਸਹਿਮਤੀ ਪ੍ਰਗਟ ਕੀਤੀ ਸੀ।